ਪੰਜਾਬ ‘ਚ ਮੌਸਮ ਰਹੇਗਾ ਖੁਸ਼ਕ, 20 ਤੋਂ 22 ਨਵੰਬਰ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ; ਘੱਟ ਤੋਂ ਘੱਟ 7.2 ਡਿਗਰੀ ਸੈਲਸੀਅਸ

Updated On: 

20 Nov 2026 07:19 AM IST

ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ 'ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 7.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਮੌਸਮ ਰਹੇਗਾ ਖੁਸ਼ਕ, 20 ਤੋਂ 22 ਨਵੰਬਰ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ; ਘੱਟ ਤੋਂ ਘੱਟ 7.2 ਡਿਗਰੀ ਸੈਲਸੀਅਸ

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਪੰਜ ਦਿਨਾਂ ਦੌਰਾਨ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਇਸ ਸਮੇਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਅੱਜ (20 ਨਵੰਬਰ) ਤੋਂ 22 ਨਵੰਬਰ ਤੱਕ ਸੂਬੇ ਦੇ ਕੁਝ ਇਲਾਕਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਰਾਤ ਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਕਿਵੇਂ ਦਾ ਰਹੇਗਾ ਮੌਸਮ?

20 ਨਵੰਬਰ: ਮੌਸਮ ਖੁਸ਼ਕ ਰਹੇਗਾ ਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਅੰਮ੍ਰਿਤਸਰ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

21 ਨਵੰਬਰ: ਮੌਸਮ ਖੁਸ਼ਕ ਰਹੇਗਾ ਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

22 ਨਵੰਬਰ: ਮੌਸਮ ਖੁਸ਼ਕ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਹਲਕੀ ਧੁੰਦ ਦੀ ਸੰਭਾਵਨਾ ਜਤਾਈ ਗਈ ਹੈ।

23 ਨਵੰਬਰ: ਮੌਸਮ ਖੁਸ਼ਕ ਤੇ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਘੱਟ ਤੋਂ ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 7.2 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟਤਾਪਮਾਨ
ਚੰਡੀਗੜ੍ਹ ਸਿਟੀ 10.4°C
ਅੰਮ੍ਰਿਤਸਰ 9.8°C
ਲੁਧਿਆਣਾ 8.2°C
ਪਟਿਆਲਾ 9.3°C
ਬਠਿੰਡਾ 9.5°C
ਫਰੀਦਕੋਟ 7.2°C
ਗੁਰਦਾਸਪੁਰ 10.5°C
ਬੱਲੋਵਾਲਸੌਂਖੜੀ(ਸ਼ਹੀਦਭਗਤਸਿੰਘਨਗਰ) 9.5°C
ਫਤਿਹਗੜ੍ਹਸਾਹਿਬ 9.3°C
ਫਿਰੋਜ਼ਪੁਰ 10.3°C
KVK ਬਾਹੋਵਾਲ(ਹੁਸ਼ਿਆਰਪੁਰ) 9.0°C
ਮੋਹਾਲੀ 11.9°C
KVK ਪਠਾਨਕੋਟ 9.4°C
Loading...
Unable to load recommendations.
Follow Us