AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਬਾਰਿਸ਼ ਦਾ ਯੈਲੋ ਤੇ ਆਰੇਂਜ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 3.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ ਵੀ 3.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 41.9 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਬਾਰਿਸ਼ ਦਾ ਯੈਲੋ ਤੇ ਆਰੇਂਜ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ
ਏਆਈ ਜਨਰੇਟਡ ਤਸਵੀਰ
tv9-punjabi
| Updated On: 21 Jul 2026 07:02 AM IST
Share

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

22 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

23 ਜੁਲਾਈ ਨੂੰ 4 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

24 ਜੁਲਾਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 3.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ ਵੀ 3.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 41.9 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 29.4
ਅੰਮ੍ਰਿਤਸਰ 31.2
ਲੁਧਿਆਣਾ 29.4
ਪਟਿਆਲਾ 29.3
ਬਠਿੰਡਾ 39.4
ਗੁਰਦਾਸਪੁਰ 30
ਬੱਲੋਵਾਲ ਸੌਂਖੜੀ 29
ਫਰੀਦਕੋਟ 41.9
ਫਾਜ਼ਿਲਕਾ 39.1
ਫਿਰੋਜ਼ਪੁਰ 35.8
ਫਿਰੋਜ਼ਪੁਰ (ਕੇਵੀਕੇ) 36.3
ਹੋਸ਼ਿਆਰਪੁਰ 29.2
ਕਪੂਰਥਲਾ 30.7
ਕਪੂਰਥਲਾ (ਸਾਇੰਸ ਸਿਟੀ) 33.3
ਮੋਹਾਲੀ 29
ਪਠਾਨਕੋਟ (ਕੇਵੀਕੇ) 31.3
ਥੀਨ ਡੈਮ (ਪਠਾਨਕੋਟ) 28.9
ਭਾਖੜਾ ਡੈਮ (ਰੂਪਨਗਰ) 28.8
ਸੰਗਰੂਰ 31.3

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...