ਪੰਜਾਬ ‘ਚ ਠੰਡ ਦਾ ਵਧੇਗਾ ਅਸਰ! 2 ਡਿਗਰੀ ਤੱਕ ਡਿੱਗੇਗਾ ਪਾਰਾ, 10 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ

Published: 

21 Nov 2026 07:05 AM IST

ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਤੇ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 7.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਠੰਡ ਦਾ ਵਧੇਗਾ ਅਸਰ! 2 ਡਿਗਰੀ ਤੱਕ ਡਿੱਗੇਗਾ ਪਾਰਾ, 10 ਜ਼ਿਲ੍ਹਿਆਂ ਚ ਧੁੰਦ ਦਾ ਯੈਲੋ ਅਲਰਟ

ਸੰਕੇਤਕ ਤਸਵੀਰ (Photo Credit: PTI)

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਜ਼ਿਲਿਆਂ ‘ਚ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਰਾਤ ਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਠੰਡ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ 2 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ।

ਇਸ ਤੋਂ ਇਲਾਵਾ 22 ਨਵੰਬਰ ਨੂੰ ਰਾਤ ਤੇ ਸਵੇਰ ਦੇ ਸਮੇਂ ਸੂਬੇ ਦੇ ਕੁਝ ਇਲਾਕਿਆਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 23 ਤੇ 24 ਨਵੰਬਰ ਨੂੰ ਮੌਸਮ ਸਾਫ਼ ਰਹੇਗਾ।

ਕਿਵੇਂ ਦਾ ਰਹੇਗਾ ਮੌਸਮ?

21 ਨਵੰਬਰ: ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

22 ਨਵੰਬਰ: ਮੌਸਮ ਖੁਸ਼ਕ ਰਹਿਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

23 ਨਵੰਬਰ: ਮੌਸਮ ਖੁਸ਼ਕ ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ।।ਧੁੰਦ ਦੇ ਆਸਾਰ ਨਹੀਂ ਹਨ।

24 ਨਵੰਬਰ: ਇਸ ਦਿਨ ਵੀ ਮੌਸਮ ਖੁਸ਼ਕ ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ। ਧੁੰਦ ਪੈਣ ਦੇ ਆਸਾਰ ਨਹੀਂ ਹਨ।

ਘੱਟ ਤੋਂ ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਤੇ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 7.2 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟਤਾਪਮਾਨ(°C)
ਚੰਡੀਗੜ੍ਹ ਸਿਟੀ 10.6
ਚੰਡੀਗੜ੍ਹਏਅਰਪੋਰਟ 11.4
ਅੰਮ੍ਰਿਤਸਰ 9.9
ਲੁਧਿਆਣਾ 8
ਪਟਿਆਲਾ 9.8
ਪਠਾਨਕੋਟ 10.4
ਬਠਿੰਡਾ 8.4
ਫਰੀਦਕੋਟ 7.2
ਗੁਰਦਾਸਪੁਰ 11
ਬੱਲੋਵਾਲ ਸੌਂਖੜੀ(ਐਸਬੀਐਸ ਨਗਰ) 9.2
ਬਰਨਾਲਾ 12.5
ਫਿਰੋਜ਼ਪੁਰ 10.1
KVK ਬਾਹੋਵਾਲ(ਹੁਸ਼ਿਆਰਪੁਰ) 9.5
ਮੋਹਾਲੀ 13
Loading...
Unable to load recommendations.
Follow Us