Weather Update 22 July: ਪੰਜਾਬ ‘ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 35.6 ਡਿਗਰੀ ਸੈਲਸੀਅਸ ਰਿਹਾ।
(Pic: TV9Hindi.com)
ਪੰਜਾਬ ਦੇ 6 ਜ਼ਿਲ੍ਹਿਆਂ ਅੱਜ ਮੌਸਮ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 5 ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਹ, ਰੂਪਨਗਰ ਤੇ ਐਸਏਐਸ ਨਗਰ ਮੁਹਾਲੀ, ਇਨ੍ਹਾਂ 6 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਹੈ। ਦੂਜੇ ਪਾਸੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, ਇਨ੍ਹਾਂ 5 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੋਹਾਲੀ) ‘ਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਤਰਨਤਾਰਨ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਪਟਿਆਲਾ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
23 ਜੁਲਾਈ ਨੂੰ ਪੰਜਾਬ ਦੇ 5 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
24 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
25 ਜੁਲਾਈ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 35.6 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ (ਸ਼ਹਿਰ) | 32.3 |
| ਚੰਡੀਗੜ੍ਹ (ਏਅਰਪੋਰਟ/IAF) | 31.5 |
| ਅੰਮ੍ਰਿਤਸਰ | 29.5 |
| ਲੁਧਿਆਣਾ | 31.2 |
| ਪਟਿਆਲਾ | 33 |
| ਪਠਾਨਕੋਟ | 26.9 |
| ਭਠਿੰਡਾ | 32.4 |
| ਫਰੀਦਕੋਟ | 32.5 |
| ਗੁਰਦਾਸਪੁਰ 27.0 | |
| ਬੱਲੋਵਾਲ ਸੌਂਖੜੀ | 30.7 |
| ਭਠਿੰਡਾ (ਏਅਪੋਰਟ) | 35.6 |
| ਫਾਜ਼ਿਲਕਾ | 33.8 |
| ਫਿਰੋਜ਼ਪੁਰ | 31.8 |
| ਫਿਰੋਜ਼ਪੁਰ (KVK) | 31.5 |
| ਹੋਸ਼ਿਆਰਪੁਰ | 31.9 |
| ਸਾਲੇਰਨ | 30.1 |
| ਕਪੂਰਥਲਾ | 30.9 |
| ਕਪੂਰਥਲਾ (ਸਾਇੰਸ ਸਿਟੀ) | 32.1 |
| ਮੋਹਾਲੀ | 31.7 |
| ਰੋਪੜ | 30.2 |
| ਭਾਖੜਾ ਡੈਮ (ਰੂਪਨਗਰ) | 32.1 |
| ਸੰਗਰੂਰ | 31.4 |
