AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

Punjab Weather: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 42.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ
tv9-punjabi
| Updated On: 22 Jun 2026 06:42 AM IST
Share

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

23 ਜੂਨ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

24 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਬਿਜਲੀ ਚਮਕਣ, ਬਦਲ ਗਰਜਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

25 ਜੂਨ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 42.5 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.8 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 40.2 ਡਿਗਰੀ, ਅੰਮ੍ਰਿਤਸਰ ਦਾ 38.3 ਡਿਗਰੀ, ਲੁਧਿਆਣਾ ਦਾ 39.8 ਡਿਗਰੀ, ਪਟਿਆਲਾ ਦਾ 40.6 ਡਿਗਰੀ, ਪਠਾਨਕੋਟ ਦਾ 39.9 ਡਿਗਰੀ, ਬਠਿੰਡਾ ਦਾ 41.0 ਡਿਗਰੀ, ਫਰੀਦੋਕਟ ਦਾ 39.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 37.3 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 40.6 ਡਿਗਰੀ, ਫਿਰੋਜ਼ਪੁਰ ਦਾ 39.0 ਡਿਗਰੀ, ਹੁਸ਼ਿਆਰਪੁਰ ਦਾ 37.1 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.8 ਡਿਗਰੀ, ਮੁਹਾਲੀ ਦੀ 38.2 ਡਿਗਰੀ, ਪਠਾਨਕੋਟ ਦਾ 37.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 37.1 ਡਿਗਰੀ, ਰੋਪੜ ਦਾ 37.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 39.1 ਡਿਗਰੀ ਦਰਜ ਕੀਤਾ ਗਿਆ।

Follow Us
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...