ਪੰਜਾਬ ‘ਚ ਅੱਜ ਤੇ ਕੱਲ੍ਹ ਮੌਸਮ ਰਹੇਗਾ ਸਾਫ਼, 24 ਤੇ 25 ਅਕਤੂਬਰ ਨੂੰ ਕੁਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਸੂਬੇ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਮੌਸਮ ਨੂੰ ਲੈ ਕੇ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਨੂੰ ਲੈ ਕੇ ਕੋਈ ਪੂਰਵ-ਅਨੁਮਾਨ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨ 23 ਅਕਤੂਬਰ ਨੂੰ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 24 ਤੇ 25 ਅਕਤੂਬਰ ਨੂੰ ਮੌਸਮ ‘ਚ ਹਲਕੀ ਤਬਦੀਲੀ ਦੇਖੀ ਜਾ ਸਕਦੀ ਹੈ। 24 ਤੇ 25 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਤਾਂ ਨਹੀਂ ਹੈ, ਹਾਲਾਂਕਿ ਇਸ ਦਿਨ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਰਾਜਸਥਾਨ ਤੇ ਗੁਆਂਢੀ ਇਲਾਕਿਆਂ ‘ਚ ਉੱਪਰੀ ਹਵਾਵਾਂ ‘ਚ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਚੱਕਰਵਾਤੀ ਸਰਕੂਲੇਸ਼ਨ ਮੌਜੂਦ ਹੈ। ਮੌਸਮ ਵਿਭਾਗ ਮੁਤਾਬਕ, 24 ਅਕਤੂਬਰ ਤੋਂ ਉੱਤਰ-ਪੱਛਮੀ ਭਾਰਤ ‘ਚ ਇੱਕ ਨਵੀਂ ਵੈਸਟਰਨ ਡਿਸਟਰਬੈਂਸ (ਪੱਛਮੀ ਗੜਬੜੀ) ਸਰਗਰਮ ਹੋ ਸਕਦੀ ਹੈ।
24 ਤੇ 25 ਅਕਤੂਬਰ ਨੂੰ ਬਾਰਿਸ਼ ਦੀ ਸੰਭਾਵਨਾ
24 ਅਕਤੂਬਰ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਫਰੀਦਕੋਟ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 25 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
Observed #Maximum #Temperature over #Punjab, #Haryana & #Chandigarh dated 21-10-26 https://t.co/m7F2Wed7Eh
— IMD Chandigarh (@IMD_Chandigarh) October 21, 2026ਇਹ ਵੀ ਪੜ੍ਹੋ
ਘੱਟੋ-ਘੱਟ ਤਾਪਮਾਨ
ਉੱਥੇ ਹੀ, ਘੱਟ ਤੋਂ ਘੱਟ ਤਾਪਮਾਨ ਦੀ ਗੱਲ ਕਰੀਏ ਦਾ ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 14.4 ਡਿਗਰੀ ਸੈਲਸੀਅਸ ਰਿਹਾ।
Observed #Minimum #Temperature over #Punjab, #Haryana & #Chandigarh dated 21-10-26 https://t.co/TWhVHPZzGV
— IMD Chandigarh (@IMD_Chandigarh) October 21, 2026


