AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਝੱਖੜ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

Punjab Weather: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਨਾਲੋਂ 2.3 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 38.6 ਡਿਗਰੀ ਰਿਹਾ।

ਪੰਜਾਬ ਦੇ 14 ਜ਼ਿਲ੍ਹਿਆਂ 'ਚ ਝੱਖੜ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ ‘ਚ ਝੱਖੜ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ;
tv9-punjabi
| Published: 23 Jun 2026 06:58 AM IST
Share

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਝੱਖੜ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

24 ਜੂਨ ਨੂੰ ਪਠਾਨਕੋਟ, ਗੁਰਦਾਸਪਰੁ, ਅੰਮ੍ਰਿਤਸਰ, ਤਰਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦਾ ਯੈਲੋ ਅਲਰਟ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

25 ਜੂਨ ਤੇ 26 ਜੂਨ ਨੂੰ ਸੂਬੇ ਭਰ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਹੈ ਤੇ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 3.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 38.6 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 35.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 36.0 ਡਿਗਰੀ, ਅੰਮ੍ਰਿਤਸਰ ਦਾ 34.9 ਡਿਗਰੀ, ਲੁਧਿਆਣਾ ਦਾ 34.2 ਡਿਗਰੀ, ਪਟਿਆਲਾ ਦਾ 36.3 ਡਿਗਰੀ, ਪਠਾਨਕੋਟ ਦਾ 36.6 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸਨ ਨਗਰ) ਦਾ 31.8 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 36.0 ਡਿਗਰੀ ਦਰਜ ਕੀਤੀ ਗਿਆ।

ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 35.8 ਡਿਗਰੀ, ਹੁਸ਼ਿਆਰਪੁਰ ਦਾ 34.8 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.4 ਡਿਗਰੀ, ਮੁਹਾਲੀ ਦਾ 34.0 ਡਿਗਰੀ, ਪਠਾਨਕੋਟ ਦਾ 36.6 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 34.8 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 36.8 ਡਿਗਰੀ ਦਰਜ ਕੀਤਾ ਗਿਆ।

Follow Us
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...