ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇ ਆਸਾਰ
ਸੂਬੇ ਦੇ ਤਾਪਮਾਨ 'ਚ ਗਿਰਾਵਟ ਜਾਰੀ ਹੈ। ਬੀਤੇ ਦਿਨ ਔਸਤ ਘੱਟ ਤੋਂ ਘੱਟ ਤਾਪਮਾਨ 'ਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 8 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ (ਏਆਈ ਜਨਰੇਟਡ)
ਪੰਜਾਬ ‘ਚ ਅੱਜ ਤੇ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕੁਝ ਇਲਾਕਿਆਂ ‘ਚ ਸਵੇਰ ਤੇ ਰਾਤ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਅਗਲੇ ਚਾਰ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ‘ਚ ਠੰਢ ਦਾ ਅਹਿਸਾਸ ਹੋਰ ਵਧ ਸਕਦਾ ਹੈ।
ਘੱਟੋ-ਘੱਟ ਤਾਪਮਾਨ
ਸੂਬੇ ਦੇ ਤਾਪਮਾਨ ‘ਚ ਗਿਰਾਵਟ ਜਾਰੀ ਹੈ। ਬੀਤੇ ਦਿਨ ਔਸਤ ਘੱਟ ਤੋਂ ਘੱਟ ਤਾਪਮਾਨ ‘ਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 8 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ | ਘੱਟੋ-ਘੱਟਤਾਪਮਾਨ |
| ਚੰਡੀਗੜ੍ਹ ਸਿਟੀ | 11.1°C |
| ਚੰਡੀਗੜ੍ਹ (ਏਅਰਪੋਰਟ) (IAF) | 11.6°C |
| ਅੰਮ੍ਰਿਤਸਰ | 8.6°C |
| ਲੁਧਿਆਣਾ | 8.8°C |
| ਪਟਿਆਲਾ | 10.8°C |
| ਪਠਾਨਕੋਟ | 10.0°C |
| ਬਠਿੰਡਾ | 8.6°C |
| ਫਰੀਦਕੋਟ | 8.0°C |
| ਗੁਰਦਾਸਪੁਰ | 9.5°C |
| ਬੱਲੋਵਾਲਸੌਂਖੜੀ (ਐਸਬੀਐਸ ਨਗਰ) | 10.9°C |
| ਫਤਿਹਗੜ੍ਹਸਾਹਿਬ | 9.8°C |
| ਫਿਰੋਜ਼ਪੁਰ | 10.2°C |
| ਬਾਹੋਵਾਲ (ਹੁਸ਼ਿਆਰਪੁਰ) | 8.8°C |
ਵੱਧ ਤੋਂ ਵੱਧ ਤਾਪਮਾਨ
ਉੱਥੇ ਹੀ, ਬੀਤੇ ਦਿਨ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ ਕੋਈ ਤਬਦੀਲੀ ਨਹੀਂ ਦੇਖੀ ਗਈ ਤੇ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 28.6 ਡਿਗਰੀ ਸੈਲਸੀਅਸ ਰਿਹਾ।
