AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਜਾਰੀ

Punjab Weather Update: ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਬਾਕੀ ਹਿੱਸਿਆਂ 'ਚੋਂ ਮੌਨਸੂਨ ਦੀ ਵਾਪਸੀ ਲਈ ਹਾਲਾਤ ਅਨੁਕੂਲ ਹਨ। ਇਸ ਤੋਂ ਇਲਾਵਾ ਰਾਜਸਥਾਨ ਦੇ ਕੁਝ ਹੋਰ ਇਲਾਕਿਆਂ ਤੇ ਸੌਰਾਸ਼ਟਰ ਤੇ ਕੱਛ ਦੇ ਕੁਝ ਹਿੱਸਿਆਂ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਤੋਂ ਵੀ ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਜਾਰੀ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 23 Sep 2026 06:53 AM IST
Share

ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਲ ਨੇ ਅੱਜ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਂ ਬਾਰਿਸ਼ ਵਰਗੀ ਕੋਈ ਵੀ ਮੌਸਮ ਤਬਦੀਲੀ ਨਹੀਂ ਦਰਸਾਈ ਹੈ। ਪੰਜਾਬ ‘ਚੋਂ ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਜਾਰੀ ਹੈ ਤੇ ਅਗਲੇ ਤੋਂ 2-3 ਦਿਨਾਂ ‘ਚ ਇਸ ਦੀ ਪੂਰੀ ਤਰ੍ਹਾਂ ਰਵਾਨਗੀ ਹੋ ਸਕਦੀ ਹੈ।

ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਬਾਕੀ ਹਿੱਸਿਆਂ ‘ਚੋਂ ਮੌਨਸੂਨ ਦੀ ਵਾਪਸੀ ਲਈ ਹਾਲਾਤ ਅਨੁਕੂਲ ਹਨ। ਇਸ ਤੋਂ ਇਲਾਵਾ ਰਾਜਸਥਾਨ ਦੇ ਕੁਝ ਹੋਰ ਇਲਾਕਿਆਂ ਤੇ ਸੌਰਾਸ਼ਟਰ ਤੇ ਕੱਛ ਦੇ ਕੁਝ ਹਿੱਸਿਆਂ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਤੋਂ ਵੀ ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ।

ਆਉਣ ਵਾਲੇ 3 ਦਿਨਾਂ ਦਾ ਮੌਸਮ

  • 24 ਸਤੰਬਰ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
  • 25 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
  • 26 ਸਤੰਬਰ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਤੇ ਬਠਿੰਡਾ ‘ਚ ਦਰਜ ਕੀਤਾ ਗਿਆ, ਦੋਵੇਂ ਮੌਸਮ ਨਿਗਰਾਨੀ ਸਟੇਸ਼ਨਾਂ ‘ਤੇ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 35.8
ਅੰਮ੍ਰਿਤਸਰ 33.1
ਲੁਧਿਆਣਾ 34
ਪਟਿਆਲਾ 35.4
ਬਠਿੰਡਾ 35.4
ਗੁਰਦਾਸਪੁਰ 33.2
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 34.2
ਫਰੀਦਕੋਟ 33.7
ਫਤਿਹਗੜ੍ਹ ਸਾਹਿਬ 34.2
ਫਿਰੋਜ਼ਪੁਰ 33.4
ਫਿਰੋਜ਼ਪੁਰ KVK 33.3
ਹੁਸ਼ਿਆਰਪੁਰ 32.9
ਜਲੰਧਰ 32.8
ਕਪੂਰਥਲਾ 33.3
ਮੁਹਾਲੀ 35.2
ਮੁਕਤਸਰ 32.1
ਪਠਾਨਕੋਟ KVK 33.4
ਰੋਪੜ KVK 33
ਸ੍ਰੀ ਆਨੰਦਪੁਰ ਸਾਹਿਬ 34.6
ਸੰਗਰੂਰ 31.9

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...