ਪੰਜਾਬ ‘ਚ ਦੋ ਦਿਨ ਲੂ ਦਾ ਅਲਰਟ, 26 ਅਪ੍ਰੈਲ ਨੂੰ ਬਦਲੇਗਾ ਮੌਸਮ ਦਾ ਮਿਜਾਜ਼; ਝੱਖੜ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

Published: 

24 Apr 2026 07:01 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 4 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 44 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 39.2 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਚ ਦੋ ਦਿਨ ਲੂ ਦਾ ਅਲਰਟ, 26 ਅਪ੍ਰੈਲ ਨੂੰ ਬਦਲੇਗਾ ਮੌਸਮ ਦਾ ਮਿਜਾਜ਼; ਝੱਖੜ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

ਪੰਜਾਬ ਦਾ ਮੌਸਮ ਅਪਡੇਟ

ਅੱਜ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ (ਹੀਟ ਵੇਵ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਦਿਨ ਯਾਨੀ ਕਿ 25 ਅਪ੍ਰੈਲ ਨੂੰ ਵੀ ਇਨ੍ਹਾਂ ਹੀ 8 ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਤੇ ਪਟਿਆਲਾ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਦਿਨ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਤੇ ਮੁਕਤਸਰ ਸਾਹਿਬ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

26 ਅਪ੍ਰੈਲ ਨੂੰ ਬਦਲੇਗਾ ਮੌਸਮ ਦਾ ਮਿਜਾਜ਼

26 ਅਪ੍ਰੈਲ ਨੂੰ ਸੂਬੇ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਦਿਨ ਤੇਜ਼ ਹਵਾਵਾਂ ਦੇ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ-ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

27 ਅਪ੍ਰੈਲ ਨੂੰ 9 ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਭਰ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ-ਨਾਲ ਬਦਲ ਗਰਜਣ ਦੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ , ਸੰਗਰੂਰ ਤੇ ਮਾਨਸਾ, ਇਨ੍ਹਾਂ 9 ਜ਼ਿਲ੍ਹਿਆਂ ‘ਚ ਅਲਰਟ ਨਹੀਂ ਹੈ। ਇਨ੍ਹਾਂ 9 ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਭਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 4 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 44 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 39.2 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 40.1 ਡਿਗਰੀ, ਲੁਧਿਆਣਾ ਦਾ 40.6 ਡਿਗਰੀ, ਪਟਿਆਲਾ ਦਾ 41.6 ਡਿਗਰੀ, ਪਠਾਨਕੋਟ ਦਾ 38.8 ਡਿਗਰੀ, ਬਠਿੰਡਾ ਦਾ 42.0 ਡਿਗਰੀ, ਫਰੀਦਕੋਟ ਦਾ ਵੀ 42.0 ਡਿਗਰੀ, ਗੁਰਦਾਸਪੁਰ ਦਾ 40.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.5 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 40.2 ਡਿਗਰੀ, ਫਿਰੋਜ਼ਪੁਰ ਦਾ 40.2 ਡਿਗਰੀ, ਮੁਹਾਲੀ ਦਾ 38.7 ਡਿਗਰੀ, ਪਟਿਆਲਾ ਦਾ 39.0 ਡਿਗਰੀ, ਰੋਪੜ ਦਾ 38.5 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 41.1 ਡਿਗਰੀ ਦਰਜ ਕੀਤਾ ਗਿਆ।

Follow Us