AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 38.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 10 ਜ਼ਿਲ੍ਹਿਆਂ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
tv9-punjabi
| Published: 24 Jun 2026 06:50 AM IST
Share

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

25 ਜੂਨ ਨੂੰ ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਫਤਿਹਗੜ੍ਹ ਸਾਹਿਬ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

26 ਜੂਨ ਨੂੰ ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

27 ਜੂਨ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਬੀਤੇ ਦਿਨ ਦਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋ ਕਿ 38.8 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.0 ਡਿਗਰੀ, ਅੰਮ੍ਰਿਤਸਰ ਦਾ 37.4 ਡਿਗਰੀ, ਲੁਧਿਆਣਾ ਦਾ 37.6 ਡਿਗਰੀ, ਫਰੀਦਕੋਟ ਦਾ 38.0 ਡਿਗਰੀ, ਗੁਰਦਸਾਪਰੁ ਦਾ ਵੀ 38.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 36.2 ਡਿਗਰੀ, ਅਬੋਗਰ (ਫਾਜ਼ਿਲਕਾ) ਦਾ 38.7 ਡਿਗਰੀ, ਫਿਰੋਜ਼ਪੁਰ ਦਾ 38.0 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਮੁਹਾਲੀ ਦਾ 37.2 ਡਿਗਰੀ, ਪਠਾਨਕੋਟ ਦਾ 36.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.5 ਡਿਗਰੀ ਤੇ ਰੋਪੜ ਦਾ 36.2 ਡਿਗਰੀ ਦਰਜ ਕੀਤਾ ਗਿਆ।

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...