AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਆਉਣ ਵਾਲੇ ਤਿੰਨ ਦਿਨ ਬਾਰਿਸ਼ ਦਾ ਪੂਰਵ-ਅਨੁਮਾਨ; ਜਾਣੋ Weather Update

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਆਉਣ ਵਾਲੇ ਤਿੰਨ ਦਿਨ ਬਾਰਿਸ਼ ਦਾ ਪੂਰਵ-ਅਨੁਮਾਨ; ਜਾਣੋ Weather Update
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Published: 24 Sep 2026 07:14 AM IST
Share
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਸੂਬੇ ‘ਚੋਂ ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਜਾਰੀ ਹੈ। ਮੌਨਸੂਨ ਪੰਜਾਬ, ਹਰਿਆਣਾ, ਰਾਜਸਥਾਨ ਦੇ ਜ਼ਿਆਦਾਤਰ ਇਲਾਕਿਆਂ ‘ਚੋਂ ਵਾਪਸੀ ਕਰ ਚੁੱਕਿਆ ਹੈ। ਇਸ ਤੋਂ ਇਲਾਵਾ ਉੱਤਰ-ਪ੍ਰਦੇਸ਼ ਦੇ ਕੁਝ ਇਲਾਕਿਆਂ ਤੇ ਪੂਰੀ ਦਿੱਲੀ ‘ਚੋਂ ਮੌਨਸੂਨ ਦੀ ਵਿਦਾਇਗੀ ਹੋ ਚੁੱਕੀ ਹੈ। ਪੰਜਾਬ ‘ਚੋਂ ਮੌਨਸੂਨ ਦੀ ਪੂਰੀ ਤਰ੍ਹਾਂ ਵਿਦਾਇਗੀ ਨੂੰ ਹੁਣ ਇੱਕ-ਦੋ ਦਿਨ ਹੀ ਲੱਗ ਸਕਦੇ ਹਨ।

ਆਉਣ ਵਾਲੇ 3 ਦਿਨਾਂ ਦਾ ਮੌਸਮ

ਆਉਣ ਵਾਲੇ 3 ਦਿਨਾਂ ਦੇ ਮੌਮਸ ਦੀ ਗੱਲ ਕਰੀਏ ਤਾਂ 25, 26 ਤੇ 27 ਸਤੰਬਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਹੈ। 25 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 26 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 27 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਪੰਜਾਬ ‘ਚ ਕਿੰਨਾ ਰਿਹਾ ਵੱਧ ਤੋਂ ਵੱਧ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 35.9
ਚੰਡੀਗੜ੍ਹ ਏਅਰਪੋਰਟ 34
ਅੰਮ੍ਰਿਤਸਰ 33.9
ਲੁਧਿਆਣਾ 34.8
ਪਟਿਆਲਾ 35.4
ਪਠਾਨਕੋਟ 34.8
ਬਠਿੰਡਾ 35.6
ਫਰੀਦਕੋਟ 34.5
ਗੁਰਦਾਸਪੁਰ 34
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 34.5
ਬਠਿੰਡਾ ਏਅਰਪੋਰਟ 37
ਫਤਿਹਗੜ੍ਹ ਸਾਹਿਬ 34
ਫਿਰੋਜ਼ਪੁਰ 34
ਹੁਸ਼ਿਆਰਪੁਰ 33.7
ਜਲੰਧਰ 33.6
ਕਪੂਰਥਲਾ 33.5
ਮੁਹਾਲੀ 35.7
ਮੁਕਤਸਰ 32.3
ਪਠਾਨਕੋਟ KVK 34.1
ਰੋਪੜ KVK 36.2
ਭਾਖੜਾ ਡੈਮ (ਰੂਪਨਗਰ) 35.6
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 34.4

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...