ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ 'ਚ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ (ਏਆਈ ਜਨਰੇਟਡ)
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (ਚੰਡੀਗੜ੍ਹ) ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਪੂਰਵ-ਅਨੁਮਾਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
ਆਉਣ ਵਾਲੇ 3 ਦਿਨ ਵੀ ਕੁਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 26 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹੇਗਾ।
27 ਅਗਸਤ ਤੇ 28 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ ‘ਚ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ ਸਿਟੀ | 36.4 |
| ਅੰਮ੍ਰਿਤਸਰ | 34.8 |
| ਲੁਧਿਆਣਾ | 34.4 |
| ਪਟਿਆਲਾ | 36.3 |
| ਭਠਿੰਡਾ | 34.3 |
| ਫਤਿਹਗੜ੍ਹ ਸਾਹਿਬ | 34.7 |
| ਫਿਰੋਜ਼ਪੁਰ | 37 |
| ਫਿਰੋਜ਼ਪੁਰ KVK | 37 |
| ਗੁਰਦਾਸਪੁਰ | 33.1 |
| ਹੁਸ਼ਿਆਰਪੁਰ | 34 |
| ਜਲੰਧਰ | 34 |
| ਮੁਹਾਲੀ | 35.2 |
| ਮੁਕਤਸਰ | 35.3 |
| KVK ਪਠਾਨਕੋਟ | 34.1 |
| ਥੀਨ ਡੈਮ (ਪਠਾਨਕੋਟ) | 31.9 |
| ਰੌਣੀ (ਪਟਿਆਲਾ) | 33.9 |
| ਸੰਗਰੂਰ | 33.6 |
