Punjab Weather: ਪੰਜਾਬ ‘ਚ ਅੱਜ ਯੈਲੋ ਅਲਰਟ, ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ
Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਹੀ ਸੂਬਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ
26 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਰਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਤੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
27 ਜੁਲਾਈ ਨੂੰ 2 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
28 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ (ਜ਼ਿਲ੍ਹਾ) | ਵੱਧੋ-ਵੱਧ ਤਾਪਮਾਨ (°C) |
| ਚੰਡੀਗੜ੍ਹ | 36 |
| ਅੰਮ੍ਰਿਤਸਰ | 32.6 |
| ਲੁਧਿਆਣਾ | 34.2 |
| ਪਟਿਆਲਾ | 35.6 |
| ਬਠਿੰਡਾ | 33.4 |
| ਫਰੀਦਕੋਟ | 32.5 |
| ਗੁਰਦਾਸਪੁਰ | 32.5 |
| ਬਰਨਾਲਾ | 33.3 |
| ਬਠਿੰਡਾ | 32.2 |
| ਫਰੀਦਕੋਟ | 36.5 |
| ਫਾਜ਼ਿਲਕਾ | 33.3 |
| ਫਿਰੋਜ਼ਪੁਰ | 33.1 |
| ਫਿਰੋਜ਼ਪੁਰ (KVK) | 32.5 |
| ਗੁਰਦਾਸਪੁਰ 32.4 | |
| ਹੁਸ਼ਿਆਰਪੁਰ | 33.5 |
| ਕਪੂਰਥਲਾ | 33.5 |
| ਮੁਹਾਲੀ | 32.9 |
| ਮੋਗਾ | 34.5 |
| ਪਠਾਨਕੋਟ | 33.7 |
| ਥੀਨ ਡੈਮ (ਪਠਾਨਕੋਟ) | 32.6 |
| ਰੋਪੜ | 35.4 |
| ਭਾਖੜਾ ਡੈਮ (ਰੂਪਨਗਰ) | 36.1 |
| ਸੰਗਰੂਰ | 34.3 |
| ਤਰਨ ਤਾਰਨ | 32.3 |
