AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

Punjab Weather: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 41.6 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 12 ਜ਼ਿਲ੍ਹਿਆਂ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ
tv9-punjabi
| Published: 25 Jun 2026 06:53 AM IST
Share

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

26 ਜੂਨ ਯਾਨੀ ਕੱਲ੍ਹ 11 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

27 ਤੇ 28 ਜੂਨ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 41.6 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.8 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 38.8 ਡਿਗਰੀ, ਅੰਮ੍ਰਿਤਸਰ ਦਾ 37.2 ਡਿਗਰੀ, ਲੁਧਿਆਣਾ ਦਾ 37.8 ਡਿਗਰੀ, ਪਟਿਆਲਾ ਦਾ 38.6 ਡਿਗਰੀ, ਪਠਾਨਕੋਟ ਦਾ 40.0 ਡਿਗਰੀ, ਬਠਿੰਡਾ ਦਾ 39.5 ਡਿਗਰੀ, ਫਰੀਦਕੋਟ ਦਾ ਵੀ 39.5 ਡਿਗਰੀ, ਗੁਰਦਸਾਪੁਰ ਦਾ 38.5 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 38.0 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 40.4 ਡਿਗਰੀ, ਫਿਰੋਜ਼ਪੁਰ ਦਾ 38.9 ਡਿਗਰੀ, ਪਠਾਨਕੋਟ ਦਾ 37.5 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.2 ਡਿਗਰੀ, ਰੋਪੜ ਦਾ 36.6 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 39.0 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 37.8 ਡਿਗਰੀ, ਮੁਹਾਲੀ ਦੀ 38.0 ਡਿਗਰੀ, ਤੇ ਹੁਸ਼ਿਆਰਪੁਰ ਦਾ 36.9 ਡਿਗਰੀ ਦਰਜ ਕੀਤਾ ਗਿਆ।

ਬੀਤੇ ਦਿਨ ਬਾਰਿਸ਼ ਦੀ ਹਾਲ

ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ‘ਚ 30.5 ਐਮਐਮ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਮੁਹਾਲੀ ‘ਚ 1.0 ਐਮਐਮ, ਭਾਖੜਾ ਡੈਮ (ਰੂਪਨਗਰ) ‘ਚ 1.0 ਐਮਐਮ, ਥੀਮ ਡੈਮ (ਪਠਾਨਕੋਟ) ‘ਚ 1.0 ਐਮਐਮ, ਪਠਾਨਕੋਟ ‘ਚ 1.0 ਐਮਐਮ, ਪਟਿਆਲਾ ‘ਚ 0.6 ਐਮਐਮ ਬਾਰਿਸ਼ ਦਰਜ ਕੀਤੀ ਗਈ। ਅੰਮ੍ਰਿਤਸਰ ‘ਚ ਬਾਰਿਸ਼ ਟ੍ਰੇਸ ਕੀਤੀ ਗਈ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......