ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ 27 ਨਵੰਬਰ ਤੱਕ ਧੁੰਦ ਦਾ ਅਲਰਟ, 2-3 ਡਿਗਰੀ ਡਿੱਗ ਸਕਦਾ ਤਾਪਮਾਨ

Updated On: 

25 Nov 2026 07:17 AM IST

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 7.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਕੁਝ ਜ਼ਿਲ੍ਹਿਆਂ ਚ 27 ਨਵੰਬਰ ਤੱਕ ਧੁੰਦ ਦਾ ਅਲਰਟ, 2-3 ਡਿਗਰੀ ਡਿੱਗ ਸਕਦਾ ਤਾਪਮਾਨ

ਸੰਕੇਤਕ ਤਸਵੀਰ (Photo Credit: PTI)

ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਤੇ ਆਉਣ ਵਾਲੇ ਦਿਨਾਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ‘ਚ ਅੱਜ ਤੇ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ, ਪਰ ਠੰਢ ਦਾ ਅਸਰ ਹੌਲੀ-ਹੌਲੀ ਵਧ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ‘ਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਸਵੇਰ ਤੇ ਦੇਰ ਰਾਤ ਸਮੇਂ ਕਈ ਥਾਵਾਂ ‘ਤੇ ਧੁੰਦ ਦੇਖਣ ਨੂੰ ਮਿਲ ਸਕਦੀ ਹੈ। 27 ਨਵੰਬਰ ਤੱਕ ਸੂਬੇ ਦੇ ਕੁਝ ਇਲਾਕਿਆਂ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਅੱਜ ਤੇ ਆਉਣ ਵਾਲੇ 2 ਦਿਨ ਧੁੰਦ ਦਾ ਅਲਰਟ

25 ਨਵੰਬਰ: ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਤੇ ਰੂਪਨਗਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈ ਸਕਦੀ ਹੈ।

26 ਨਵੰਬਰ: ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਤਰਨਤਾਰਨ, ਨਵਾਂਸ਼ਹਿਰ ਤੇ ਫਤਿਹਗੜ੍ਹ ਸਾਹਿਬ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਛਾਉਣ ਦੀ ਸੰਭਾਵਨਾ ਹੈ।

27 ਨਵੰਬਰ: ਇਸ ਦਿਨ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਤਰਨਤਾਰਨ, ਨਵਾਂਸ਼ਹਿਰ ਤੇ ਫਤਿਹਗੜ੍ਹ ਸਾਹਿਬ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਛਾਉਣ ਦੀ ਸੰਭਾਵਨਾ ਜਤਾਈ ਗਈ ਹੈ।

28 ਨਵੰਬਰ: ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦਿਨ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।

ਘੱਟੋ-ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 7.5 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟਤਾਪਮਾਨ
ਚੰਡੀਗੜ੍ਹਸਿਟੀ 10.1°C
ਅੰਮ੍ਰਿਤਸਰ 9.3°C
ਲੁਧਿਆਣਾ 8.4°C
ਪਟਿਆਲਾ 10.1°C
ਬਠਿੰਡਾ 9.0°C
ਫ਼ਰੀਦਕੋਟ 7.5°C
ਗੁਰਦਾਸਪੁਰ 9.0°C
ਬੱਲੋਵਾਲ ਸੌਂਖੜੀ(ਐਸਬੀਐਸਨਗਰ) 9.6°C
ਬਰਨਾਲਾ 12.3°C
ਫਿਰੋਜ਼ਪੁਰ 9.2°C
KVKਬਾਹੋਵਾਲ(ਹੁਸ਼ਿਆਰਪੁਰ) 8.1°C
ਮੋਹਾਲੀ 12.0°C

Loading...
Unable to load recommendations.
Follow Us
Related Stories
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੈਸਲਾ, ਪਰਿਵਾਰਵਾਦ ਨਹੀਂ ਸਗੋਂ ਜਿੱਤਣ ਦੀ ਸਮਰੱਥਾ ਬਣੇਗੀ ਟਿਕਟ ਦਾ ਆਧਾਰ
ਅੰਮ੍ਰਿਤਸਰ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ, ਮੁਲਜ਼ਮਾਂ ਨੇ ਚਲਾਈਆਂ ਤਿੰਨ ਗੋਲੀਆਂ; ਜਵਾਬੀ ਕਾਰਵਾਈ ‘ਚ ਫਾਇਰਿੰਗ
CM ਨਾਇਬ ਸਿੰਘ ਸੈਣੀ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਦੋਵੇਂ ਪਹਿਲਾਂ ਹੀ ਆਪਸ ਵਿੱਚ ਰਲੇ ਹੋਏ ਹਨ… ਰਾਜਾ ਵੜਿੰਗ ਨੇ ਭਾਜਪਾ-ਅਕਾਲੀ ਦਲ ਗੱਠਜੋੜ ‘ਤੇ ਬੋਲਿਆ ਹਮਲਾ
ਨੌਜਵਾਨ ਦੇ ਢਿੱਡ ਨੂੰ ਪਾੜਦੇ ਹੋਇਆ ਮਹਿਲਾ ਨੂੰ ਲੱਗੀ ਗੋਲੀ, ਪੁਰਾਣੀ ਰੰਜ਼ਿਸ਼ ਦਾ ਮਾਮਲਾ; ਅੰਮ੍ਰਿਤਸਰ ‘ਚ ਦਿਨ-ਦਿਹਾੜੇ ਗੋਲੀਬਾਰੀ ਨਾਲ ਹੜਕੰਪ
ਫਰੀਦਕੋਟ: ਚਾਹ ‘ਚ ਨੀਂਦ ਦੀਆਂ ਗੋਲੀਆਂ ਦੇ ਕੇ ਪਿਤਾ ਦਾ ਕਤਲ, ਜਾਇਦਾਦ ਵਿਵਾਦ ਦਾ ਮਾਮਲਾ; ਫੋਨ ਕਰ ਜੀਜਾ ਨੂੰ ਕਿਹਾ- ਹਾਰਟ ਅਟੈਕ ਨਾਲ ਹੋਈ ਮੌਤ