ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਜਾਣੋ ਬੀਤੇ ਦਿਨ ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਤੇ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 15 ਡਿਗਰੀ ਸੈਲਸੀਅਸ ਰਿਹਾ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਕਿਸੇ ਵੀ ਤਰ੍ਹਾਂ ਦੀ ਮੌਸਮ ‘ਚ ਤਬਦੀਲੀ, ਅਲਰਟ ਜਾਂ ਬਾਰਿਸ਼ ਨੂੰ ਲੈ ਕੇ ਪੂਰਵ-ਅਨੁਮਾਨ ਨਹੀਂ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦੋ ਦਿਨ ਯਾਨੀ ਕਿ 26 ਤੇ 27 ਅਕਤੂਬਰ ਨੂੰ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 28 ਅਕਤੂਬਰ ਨੂੰ ਵੀ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਹਾਲਾਂਕਿ ਇਸ ਦਿਨ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਤੇ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 15 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ | ਘੱਟੋ-ਘੱਟ (°C) |
| ਚੰਡੀਗੜ੍ਹ ਸਿਟੀ | 16.2 |
| ਚੰਡੀਗੜ੍ਹ (ਏਅਪੋਰਟ/IAF) | 15.2 |
| ਅੰਮ੍ਰਿਤਸਰ | 17.4 |
| ਲੁਧਿਆਣਾ | 17.4 |
| ਪਟਿਆਲਾ | 18.6 |
| ਪਠਾਨਕੋਟ | 18.4 |
| ਬਠਿੰਡਾ | 15 |
| ਫਰੀਦਕੋਟ | 17.9 |
| ਗੁਰਦਾਸਪੁਰ | 16 |
| ਬੱਲੋਵਾਲ ਸੌਂਖੜੀ (ਐਸਬੀਐਸ ਨਗਰ) | 16.5 |
| ਬਰਨਾਲਾ | 19.2 |
| ਫਰੀਦਕੋਟ | 19.2 |
| ਫਤਿਹਗੜ੍ਹ ਸਾਹਿਬ | 16.4 |
| ਫਿਰੋਜ਼ਪੁਰ | 18.5 |
| ਸਲੇਰਨ (ਹੁਸ਼ਿਆਰਪੁਰ) | 17.7 |
| ਜਲੰਧਰ | 17.7 |
| ਮੋਹਾਲੀ | 18.1 |
| ਮੁਕਤਸਰ | 17.7 |
| KVK ਪਠਾਨਕੋਟ | 18.5 |
| ਭਾਖੜਾ ਡੈਮ (ਰੂਪਨਗਰ) | 17.6 |
| ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) | 15.8 |
| ਸੰਗਰੂਰ | 16.8 |
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਉੱਥੇ ਹੀ ਬੀਤੇ ਦਿਨ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 32.4 ਡਿਗਰੀ ਸੈਲਸੀਅਸ ਰਿਹਾ।
Observed #Maximum #Temperature over #Punjab, #Haryana & #Chandigarh dated 24-10-26 https://t.co/OCTPMyMIYU — IMD Chandigarh (@IMD_Chandigarh) October 24, 2026