ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਜਾਣੋ ਬੀਤੇ ਦਿਨ ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ

Updated On: 

25 Oct 2026 07:18 AM IST

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਤੇ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 15 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਅੱਜ ਮੌਸਮ ਰਹੇਗਾ ਸਾਫ਼, ਜਾਣੋ ਬੀਤੇ ਦਿਨ ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ

ਸੰਕੇਤਕ ਤਸਵੀਰ (ਏਆਈ ਜਨਰੇਟਡ)

ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਕਿਸੇ ਵੀ ਤਰ੍ਹਾਂ ਦੀ ਮੌਸਮ ‘ਚ ਤਬਦੀਲੀ, ਅਲਰਟ ਜਾਂ ਬਾਰਿਸ਼ ਨੂੰ ਲੈ ਕੇ ਪੂਰਵ-ਅਨੁਮਾਨ ਨਹੀਂ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦੋ ਦਿਨ ਯਾਨੀ ਕਿ 26 ਤੇ 27 ਅਕਤੂਬਰ ਨੂੰ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 28 ਅਕਤੂਬਰ ਨੂੰ ਵੀ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਹਾਲਾਂਕਿ ਇਸ ਦਿਨ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਤੇ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 15 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟ (°C)
ਚੰਡੀਗੜ੍ਹ ਸਿਟੀ 16.2
ਚੰਡੀਗੜ੍ਹ (ਏਅਪੋਰਟ/IAF) 15.2
ਅੰਮ੍ਰਿਤਸਰ 17.4
ਲੁਧਿਆਣਾ 17.4
ਪਟਿਆਲਾ 18.6
ਪਠਾਨਕੋਟ 18.4
ਬਠਿੰਡਾ 15
ਫਰੀਦਕੋਟ 17.9
ਗੁਰਦਾਸਪੁਰ 16
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 16.5
ਬਰਨਾਲਾ 19.2
ਫਰੀਦਕੋਟ 19.2
ਫਤਿਹਗੜ੍ਹ ਸਾਹਿਬ 16.4
ਫਿਰੋਜ਼ਪੁਰ 18.5
ਸਲੇਰਨ (ਹੁਸ਼ਿਆਰਪੁਰ) 17.7
ਜਲੰਧਰ 17.7
ਮੋਹਾਲੀ 18.1
ਮੁਕਤਸਰ 17.7
KVK ਪਠਾਨਕੋਟ 18.5
ਭਾਖੜਾ ਡੈਮ (ਰੂਪਨਗਰ) 17.6
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 15.8
ਸੰਗਰੂਰ 16.8

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਉੱਥੇ ਹੀ ਬੀਤੇ ਦਿਨ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 32.4 ਡਿਗਰੀ ਸੈਲਸੀਅਸ ਰਿਹਾ।

Loading...
Unable to load recommendations.
Follow Us
Related Stories
ਲੁਧਿਆਣਾ ‘ਚ ਪਤੀ ਦੀ ਸ਼ਰਮਨਾਕ ਕਰਤੂਤ, ਦਾਜ ‘ਚ ਥਾਰ ਨਾ ਮਿਲਣ ‘ਤੇ ਪਤਨੀ ਨੂੰ ਬੇਰਹਿਮੀ ਨਾਲ ਕੁੱਟਿਆ; ਦੇਖੋ ਵੀਡੀਓ
ਲੁਧਿਆਣਾ ‘ਚ ਫੂਡ ਸੇਫ਼ਟੀ ਟੀਮ ਦੀ ਰੇਡ, ਨਕਲੀ ਦੇਸੀ ਘਿਓ ਦਾ ਜਖ਼ੀਰਾ ਬਰਾਮਦ; ਵਪਾਰੀਆਂ ‘ਚ ਮਚਿਆ ਹੜਕੰਪ
ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਪਾਕਿਸਤਾਨ ਨਾਲ ਜੁੜੇ ਤਾਰ
ਨਸ਼ਾ ਤਸਕਰਾਂ ਖ਼ਿਲਾਫ਼ ਬਟਾਲਾ ਪੁਲਿਸ ਵੱਲੋ ਪੂਰੇ ਜ਼ਿਲ੍ਹੇ ‘ਚ ਚਲਾਇਆ CASO ਆਪ੍ਰੇਸ਼ਨ, 50 ਵਿਅਕਤੀ ਰਾਊਂਡਅੱਪ; 15 ਗ੍ਰਿਫ਼ਤਾਰ
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਜਲੰਧਰ ਪੁੱਜੀਆਂ ਕੌਮਾਂਤਰੀ ਟੀਮਾਂ ਦਾ ਨਿੱਘਾ ਸਵਾਗਤ, 27 ਅਕਤੂਬਰ ਨੂੰ ਤੋਂ ਹੋਵੇਗਾ ਸ਼ੁਰੂ
ਜਲੰਧਰ ‘ਚ ਸ਼ੋਭਾ ਯਾਤਰਾ ਦੌਰਾਨ ਪਿਸਤੌਲ ਲਹਿਰਾ ਦਿੱਤੀ ਮਾਰਨ ਦੀ ਧਮਕੀ, ਪੁਲਿਸ ਕੋਲ ਪੁੱਜਣ ‘ਤੇ ਘਰ ‘ਚ ਵੜ ਕੀਤਾ ਹਮਲਾ