ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ
ਅੱਜ ਪੰਜਾਬ ‘ਚ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, 9 ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, , ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਆਉਣ ਵਾਲੇ ਦਿਨਾਂ ਦਾ ਮੌਸਮ
ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੀ ਗੱਲ ਕਰੀਏ ਤਾਂ 27 ਤੇ 28 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
29 ਅਗਸਤ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਰਹਿਣ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ (ਜ਼ਿਲ੍ਹਾ) | ਵੱਧ ਤੋਂ ਵੱਧ ਤਾਪਮਾਨ °C |
| ਚੰਡੀਗੜ੍ਹ | 35.6 |
| ਅੰਮ੍ਰਿਤਸਰ | 35.5 |
| ਲੁਧਿਆਣਾ | 35.4 |
| ਪਟਿਆਲਾ | 34.9 |
| ਬਠਿੰਡਾ | 38 |
| ਗੁਰਦਾਸਪੁਰ | 34.5 |
| ਬੱਲੋਵਾਲ ਸੌਂਖੜੀ (ਐਸਬੀਐਸ ਨਗਰ) | 33.9 |
| ਫਤਿਹਗੜ੍ਹ ਸਾਹਿਬ | 33.5 |
| ਫਿਰੋਜ਼ਪੁਰ | 36.2 |
| ਹੁਸ਼ਿਆਰਪੁਰ | 34.4 |
| ਜਲੰਧਰ | 34.7 |
| ਲੁਧਿਆਣਾ | 33.7 |
| ਮੁਹਾਲੀ | 35 |
| ਕੇਵੀਕੇ ਪਠਾਨਕੋਟ | 34.3 |
| ਥੀਨ ਡੈਮ (ਪਠਾਨਕੋਟ) | 32.9 |
| ਰੌਣੀ (ਪਟਿਆਲਾ) | 33 |
| ਭਾਖੜਾ ਡੈਮ (ਰੂਪਨਗਰ) | 37 |
| ਸੰਗਰੂਰ | 34.1 |
