ਪੰਜਾਬ ‘ਚ ਚਾਰ ਦਿਨ ਮੀਂਹ ਦਾ ਕੋਈ ਅਲਰਟ ਨਹੀਂ, 27 ਜੁਲਾਈ ਤੋਂ ਹਲਕੀ ਬਾਰਿਸ਼ ਦਾ ਅਨੁਮਾਨ
Punjab Weather Update: ਸੂਬੇ 'ਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਸਮਰਾਲਾ 'ਚ ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ 32.8 ਡਿਗਰੀ, ਲੁਧਿਆਣਾ 'ਚ 35.2 ਡਿਗਰੀ, ਪਟਿਆਲਾ 'ਚ 37.2 ਡਿਗਰੀ ਤੇ ਬਠਿੰਡਾ ' 36.5 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਇਲਾਕਿਆਂ 'ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਅੰਮ੍ਰਿਤਸਰ ਤੇ ਫਿਰੋਜ਼ਪੁਰ 'ਚ 3.5 ਮਿਮੀ ਬਾਰਿਸ਼ ਦਰਜ ਕੀਤੀ ਗਈ।
ਪੰਜਾਬ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸੇ ਤਰ੍ਹਾਂ ਦੇ ਹਾਲਾਤ ਅਗਲੇ 4 ਦਿਨ ਵੀ ਰਹਿਣ ਦਾ ਅਨੁਮਾਨ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਪੰਜਾਬ ‘ਚ ਕਿੰਨ-ਮਿੰਨ ਬਾਰਿਸ਼ ਦੇਖੀ ਗਈ। ਜਿਸ ਤੋਂ ਬਾਅਦ ਔਸਤ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ।
ਸੂਬੇ ‘ਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਸਮਰਾਲਾ ‘ਚ ਦਰਜ ਕੀਤਾ ਗਿਆ। ਅੰਮ੍ਰਿਤਸਰ ‘ਚ 32.8 ਡਿਗਰੀ, ਲੁਧਿਆਣਾ ‘ਚ 35.2 ਡਿਗਰੀ, ਪਟਿਆਲਾ ‘ਚ 37.2 ਡਿਗਰੀ ਤੇ ਬਠਿੰਡਾ ‘ 36.5 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਇਲਾਕਿਆਂ ‘ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ 3.5 ਮਿਮੀ ਬਾਰਿਸ਼ ਦਰਜ ਕੀਤੀ ਗਈ।
ਮੌਸਮ ਵਿਭਾਗ ਨੇ ਅਗਲੇ 4 ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
- 26 ਜੁਲਾਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਨਸੂਨ ਸੁਸਤ ਰਹੇਗਾ, ਪਰ ਪਠਾਨਕੋਟ, ਗੁਰਦਾਸਪੁਰ ਤੇ ਨਵਾਂਸ਼ਹਿਰ ‘ਚ ਥੋੜ੍ਹੀ ਬਾਰਿਸ਼ ਹੋ ਸਕਦੀ ਹੈ।
- 27 ਜੁਲਾਈ ਨੂੰ ਲੁਧਿਆਣਾ, ਰੂਪਨਗਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ‘ਚ ਬਾਰਿਸ਼ ਹੋ ਸਕਦੀ ਹੈ।
- 28 ਜੁਲਾਈ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ। ਖਾਸ ਤੌਰ ‘ਤੇ ਫਾਜ਼ਿਲਕਾ, ਮੋਗਾ, ਸੰਗਰੂਰ ਤੇ ਮੁਹਾਲੀ ‘ਚ ਬਾਰਿਸ਼ ਦੇਖੀ ਜਾ ਸਕਦੀ ਹੈ।
- 29 ਜੁਲਾਈ ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਚੰਗੀ ਬਾਰਿਸ਼ ਦੇ ਸੰਕੇਤ ਹਨ।
ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 34 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 25 ਤੋਂ 30 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਇਹ ਵੀ ਪੜ੍ਹੋ
ਲੁਧਿਆਣਾ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 36 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 36 ਡਿਗਰੀ ਵਿਚਕਾਰ ਰਹਿ ਸਕਦਾ ਹੈ।
ਮੁਹਾਲੀ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 34 ਡਿਗਰੀ ਵਿਚਕਾਰ ਰਹਿ ਸਕਦਾ ਹੈ।


