ਪੰਜਾਬ ‘ਚ ਚਾਰ ਦਿਨ ਮੀਂਹ ਦਾ ਕੋਈ ਅਲਰਟ ਨਹੀਂ, 27 ਜੁਲਾਈ ਤੋਂ ਹਲਕੀ ਬਾਰਿਸ਼ ਦਾ ਅਨੁਮਾਨ

Updated On: 

26 Jul 2025 07:16 AM IST

Punjab Weather Update: ਸੂਬੇ 'ਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਸਮਰਾਲਾ 'ਚ ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ 32.8 ਡਿਗਰੀ, ਲੁਧਿਆਣਾ 'ਚ 35.2 ਡਿਗਰੀ, ਪਟਿਆਲਾ 'ਚ 37.2 ਡਿਗਰੀ ਤੇ ਬਠਿੰਡਾ ' 36.5 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਇਲਾਕਿਆਂ 'ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਅੰਮ੍ਰਿਤਸਰ ਤੇ ਫਿਰੋਜ਼ਪੁਰ 'ਚ 3.5 ਮਿਮੀ ਬਾਰਿਸ਼ ਦਰਜ ਕੀਤੀ ਗਈ।

ਪੰਜਾਬ ਚ ਚਾਰ ਦਿਨ ਮੀਂਹ ਦਾ ਕੋਈ ਅਲਰਟ ਨਹੀਂ, 27 ਜੁਲਾਈ ਤੋਂ ਹਲਕੀ ਬਾਰਿਸ਼ ਦਾ ਅਨੁਮਾਨ

ਸੰਕੇਤਕ ਤਸਵੀਰ

ਪੰਜਾਬ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸੇ ਤਰ੍ਹਾਂ ਦੇ ਹਾਲਾਤ ਅਗਲੇ 4 ਦਿਨ ਵੀ ਰਹਿਣ ਦਾ ਅਨੁਮਾਨ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਪੰਜਾਬ ‘ਚ ਕਿੰਨ-ਮਿੰਨ ਬਾਰਿਸ਼ ਦੇਖੀ ਗਈ। ਜਿਸ ਤੋਂ ਬਾਅਦ ਔਸਤ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ।

ਸੂਬੇ ‘ਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਸਮਰਾਲਾ ‘ਚ ਦਰਜ ਕੀਤਾ ਗਿਆ। ਅੰਮ੍ਰਿਤਸਰ ‘ਚ 32.8 ਡਿਗਰੀ, ਲੁਧਿਆਣਾ ‘ਚ 35.2 ਡਿਗਰੀ, ਪਟਿਆਲਾ ‘ਚ 37.2 ਡਿਗਰੀ ਤੇ ਬਠਿੰਡਾ ‘ 36.5 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਇਲਾਕਿਆਂ ‘ਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ 3.5 ਮਿਮੀ ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਨੇ ਅਗਲੇ 4 ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

  • 26 ਜੁਲਾਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਨਸੂਨ ਸੁਸਤ ਰਹੇਗਾ, ਪਰ ਪਠਾਨਕੋਟ, ਗੁਰਦਾਸਪੁਰ ਤੇ ਨਵਾਂਸ਼ਹਿਰ ‘ਚ ਥੋੜ੍ਹੀ ਬਾਰਿਸ਼ ਹੋ ਸਕਦੀ ਹੈ।
  • 27 ਜੁਲਾਈ ਨੂੰ ਲੁਧਿਆਣਾ, ਰੂਪਨਗਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ‘ਚ ਬਾਰਿਸ਼ ਹੋ ਸਕਦੀ ਹੈ।
  • 28 ਜੁਲਾਈ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ। ਖਾਸ ਤੌਰ ‘ਤੇ ਫਾਜ਼ਿਲਕਾ, ਮੋਗਾ, ਸੰਗਰੂਰ ਤੇ ਮੁਹਾਲੀ ‘ਚ ਬਾਰਿਸ਼ ਦੇਖੀ ਜਾ ਸਕਦੀ ਹੈ।
  • 29 ਜੁਲਾਈ ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਚੰਗੀ ਬਾਰਿਸ਼ ਦੇ ਸੰਕੇਤ ਹਨ।

ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 34 ਡਿਗਰੀ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 25 ਤੋਂ 30 ਡਿਗਰੀ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 36 ਡਿਗਰੀ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 36 ਡਿਗਰੀ ਵਿਚਕਾਰ ਰਹਿ ਸਕਦਾ ਹੈ।

ਮੁਹਾਲੀ- ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 34 ਡਿਗਰੀ ਵਿਚਕਾਰ ਰਹਿ ਸਕਦਾ ਹੈ।

Follow Us
Related Stories
ਜਲੰਧਰ ‘ਚ 9ਵੀਂ ਦੀ ਵਿਦਿਆਰਥਣ ਦੀ ਸ਼ੱਕੀ ਮੌਤ, ਪਿਤਾ ਨੇ ਲਾਏ ਕਤਲ ਦੇ ਇਲਜ਼ਾਮ
ਜਲੰਧਰ ‘ਚ ਤੇਲ ਤੇ ਗੈਸ ਦੀ ਕੋਈ ਕਿੱਲਤ ਨਹੀਂ! ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ
ਪਰਿਵਾਰ ਦੇ ਸਾਹਮਣੇ ਜ਼ਿੰਦਾ ਸੜਿਆ ਸ਼ਖਸ, ਜਲੰਧਰ ਵਿੱਚ ਰਿਟਾਇਰਡ ਨਿਗਮ ਸੁਪਰਡੈਂਟ ਨੇ ਖੁਦ ਨੂੰ ਲਗਾਈ ਅੱਗ, ਚੀਕਾਂ ਸੁਣ ਕੇ ਜਾਗੀ ਪਤਨੀ
ਚੰਨ ਤੇ ਮਨੁੱਖ ਦਾ ਨਿਵਾਸ ਹੋਇਆ ਤਾਂ ਸਭ ਤੋਂ ਪਹਿਲਾਂ ਖੁੱਲ੍ਹੇਗਾ ਪੰਜਾਬੀ ਢਾਬਾ, ਪੰਜਾਬ ਦਾ Infrastructure ਨਿਵੇਸ਼ ਲਈ ਬਿਹਤਰ, ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦਾ ਸ਼ੁਰੂਆਤ
ਰੂਸੀ ਫੌਜ ‘ਚ ਜਬਰਨ ਭਰਤੀ ਕੀਤੇ ਲੁਧਿਆਣੇ ਦੇ ਨੌਜਵਾਨ ਦਾ ਸਸਕਾਰ, ਕਰਜਾ ਲੈ ਕੇ ਕੈਰੀਅਰ ਬਣਾਉਣ ਗਿਆ ਸੀ ਮਾਸਕੋ
ਬਰਨਾਲਾ ਵਿੱਚ ਸਿਲੰਡਰ ਦੀ ਲਾਈਨ ‘ਚ ਖੜੇ ਬਜੁਰਗ ਦੀ ਹਾਰਟ ਅਟੈਕ ਨਾਲ ਮੌਤ, ਲੁਧਿਆਣਾ ‘ਚ ਲੁੱਟਿਆ ਸਿਲੰਡਰ ਤਾਂ ਅੰਮ੍ਰਿਤਸਰ ਦੇ ਵੀ ਮਾੜੇ ਹਾਲ