AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ, ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 35 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
tv9-punjabi
| Updated On: 26 Jul 2026 07:17 AM IST
Share

ਪੰਜਾਬ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅੱਜ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੋਗਾ, ਬਰਨਾਲਾ, ਬਠਿੰਡਾ ਤੇ ਮਾਨਸਾ ਨੂੰ ਛੱਡ ਕੇ ਸਭ ਜ਼ਿਲ੍ਹਿਆਂ ‘ਚ ਭਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਦੂਜੇ ਪਾਸੇ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

27 ਜੁਲਾਈ

  • ਯੈਲੋ ਅਲਰਟ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਨਾਲ ਭਾਰੀ ਬਾਰਿਸ਼ ਦੀ ਯੈਲੋ ਅਲਰਟ ਹੈ। ਬਾਕੀ ਕਿਸੇ ਵੀ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

28 ਜੁਲਾਈ

  • ਆਰੇਂਜ ਅਲਰਟ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
  • ਯੈਲੋ ਅਲਰਟ: ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਤਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

29 ਜੁਲਾਈ

  • ਆਰੇਂਜ ਅਲਰਟ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
  • ਯੈਲੋ ਅਲਰਟ: ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ, ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 35 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧੋ-ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 34.8
ਅੰਮ੍ਰਿਤਸਰ 31.1
ਲੁਧਿਆਣਾ 33.8
ਪਟਿਆਲਾ 33.8
ਭਠਿੰਡਾ 35.0
ਫਰੀਦਕੋਟ 34
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33
ਬਰਨਾਲਾ 33.5
(ਅਬੋਹਰ) ਫਾਜ਼ਿਲਕਾ 34.8
ਫਿਰੋਜ਼ਪੁਰ 33.5
ਫਿਰੋਜ਼ਪੁਰ (ਕੇਵੀਕੇ) 33.1
ਹੁਸ਼ਿਆਰਪੁਰ 33
ਜਲੰਧਰ 32.9
ਕਪੂਰਥਲਾ (ਸਾਇੰਸ ਸਿਟੀ) 32.8
ਮੁਹਾਲੀ 33.9
ਮੁਕਤਸਰ 32.8
ਰੋਪੜ 33.7
ਭਾਖੜਾ ਡੈਮ (ਰੂਪਨਗਰ) 34.8
ਸੰਗਰੂਰ 33.6
ਤਰਨਤਾਰਨ 30.9

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...