AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਬੱਦਲਵਾਈ ਤੇ ਤੇਜ਼ ਹਵਾਵਾਂ ਦਾ ਅਲਰਟ, ਮੀਂਹ ਦੀ ਭਵਿੱਖਬਾਣੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 40.1 ਡਿਗਰੀ ਸੈਲਸੀਅਸ ਰਿਹਾ ਹੈ।

ਪੰਜਾਬ ਦੇ 9 ਜ਼ਿਲ੍ਹਿਆਂ 'ਚ ਬੱਦਲਵਾਈ ਤੇ ਤੇਜ਼ ਹਵਾਵਾਂ ਦਾ ਅਲਰਟ, ਮੀਂਹ ਦੀ ਭਵਿੱਖਬਾਣੀ
tv9-punjabi
| Published: 26 Jun 2026 06:51 AM IST
Share

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

27 ਜੂਨ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

28 ਜੂਨ ਨੂੰ ਸੂਬੇ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰਾ ਕੀਤਾ ਗਿਆ ਹੈ। ਇਸ ਦੇ ਨਾਲ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਹ, ਰੂਪਨਗਰ ਤੇ ਐਸਏਐ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

29 ਜੂਨ ਨੂੰ 6 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ 6 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 40.1 ਡਿਗਰੀ ਸੈਲਸੀਅਸ ਰਿਹਾ ਹੈ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 38.5 ਡਿਗਰੀ, ਅੰਮ੍ਰਿਤਸਰ ਦਾ 31.2 ਡਿਗਰੀ, ਲੁਧਿਆਣਾ ਦਾ 36.8 ਡਿਗਰੀ, ਪਟਿਆਲਾ ਦਾ 39.0 ਡਿਗਰੀ, ਫਰੀਦਕੋਟ ਦਾ 35.5 ਡਿਗਰੀ, ਗੁਰਦਾਸਪੁਰ ਦਾ 30.5 ਡਿਗਰੀ, ਬੱਲੌਵਾਲ ਸੌਂਖੜੀ (ਐਸਬੀਐਸ ਨਗਰ) ਦਾ 37.7 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 37.1 ਡਿਗਰੀ, ਫਿਰੋਜ਼ਪੁਰ ਦਾ 33.7 ਡਿਗਰੀ, ਹੁਸ਼ਿਆਰਪੁਰ ਦਾ 35.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.7 ਡਿਗਰੀ, ਮੁਹਾਲੀ ਦਾ 27.3 ਡਿਗਰੀ, ਪਠਾਨਕੋਟ ਦਾ 34.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 31.4 ਡਿਗਰੀ ਤੇ ਰੋਪੜ ਦਾ 36.6 ਡਿਗਰੀ ਦਰਜ ਕੀਤਾ ਗਿਆ।

ਕਿੱਥੇ ਪਈ ਬਾਰਿਸ਼?

ਬੀਤੇ ਦਿਨ ਅੰਮ੍ਰਿਤਸਰ ‘ਚ 6.0 ਐਮਐਮ ਬਾਰਿਸ਼ ਦਰਜ ਕੀਤੀ ਗਈ। ਹੁਸ਼ਿਆਰਪੁਰ ‘ਚ 1.0 ਐਮਐਮ, ਪਠਾਨਕੋਟ ‘ਚ ਵੀ 1.0 ਐਮਐਮ ਤੇ ਥੀਨ ਡੈਮ (ਪਠਾਨਕੋਟ) ‘ਚ 2.0 ਐਮਐਮ ਬਾਰਿਸ਼ ਦਰਜ ਕੀਤੀ ਗਈ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...