ਪੰਜਾਬ ‘ਚ ਅੱਜ ਤੇ ਆਉਣ ਵਾਲੇ 2 ਦਿਨ ਧੁੰਦ ਦਾ ਅਲਰਟ, 6.4 ਡਿਗਰੀ ਤੱਕ ਪਹੁੰਚਿਆ ਘੱਟੋ-ਘੱਟ ਤਾਪਮਾਨ

Updated On: 

26 Nov 2026 07:07 AM IST

ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਦਾ ਦਰਜ ਕੀਤਾ ਗਿਆ , ਜੋ ਕਿ 6.4 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਅੱਜ ਤੇ ਆਉਣ ਵਾਲੇ 2 ਦਿਨ ਧੁੰਦ ਦਾ ਅਲਰਟ, 6.4 ਡਿਗਰੀ ਤੱਕ ਪਹੁੰਚਿਆ ਘੱਟੋ-ਘੱਟ ਤਾਪਮਾਨ

ਫਾਈਲ ਫੋਟੋ (Photo Credit: PTI)

ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਇਲਾਕਿਆਂ ‘ਚ ਸਵੇਰ ਤੇ ਦੇਰ ਰਾਤ ਧੁੰਦ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ, 26 (ਅੱਜ) ਤੋਂ 28 ਨਵੰਬਰ ਤੱਕ ਕੁਝ ਜ਼ਿਲ੍ਹਿਆਂ ‘ਚ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਤੇ ਅਲਰਟ ਜਾਰੀ ਕੀਤਾ ਗਿਆ ਹੈ।

ਧੁੰਦ ਦਾ ਅਲਰਟ

26 ਨਵੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਤੇ ਰੂਪਨਗਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੁੰਘਣ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

27 ਨਵੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਤਰਨਤਾਰਨ, ਲੁਧਿਆਣਾ, ਐਸਏਐਸ ਨਗਰ (ਮੋਹਾਲੀ), ਨਵਾਂਸ਼ਹਿਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੁੰਘਣ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

28 ਨਵੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਤਰਨਤਾਰਨ, ਨਵਾਂਸ਼ਹਿਰ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੁੰਘਣ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

29 ਨਵੰਬਰ: ਇਸ ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਤੇ ਧੁੰਦ ਦਾ ਅਲਰਟ ਨਹੀਂ ਹੈ।

ਘੱਟੋ-ਘੱਟ ਤਾਪਮਾਨ

ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਦਾ ਦਰਜ ਕੀਤਾ ਗਿਆ , ਜੋ ਕਿ 6.4 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟਤਾਪਮਾਨ
ਚੰਡੀਗੜ੍ਹ ਸਿਟੀ 9.2°C
ਅੰਮ੍ਰਿਤਸਰ 9.7°C
ਲੁਧਿਆਣਾ 7.8°C
ਪਟਿਆਲਾ 9.1°C
ਬਠਿੰਡਾ 6.5°C
ਫ਼ਰੀਦਕੋਟ 6.4°C
ਗੁਰਦਾਸਪੁਰ 9.5°C
ਬੱਲੋਵਾਲਸੌਂਖੜੀ (ਐਸਬੀਐਸ ਨਗਰ) 8.5°C
ਬਰਨਾਲਾ 10.9°C
ਫ਼ਿਰੋਜ਼ਪੁਰ 8.5°C
KVK (ਬਾਹੋਵਾਲ) ਹੁਸ਼ਿਆਰਪੁਰ 8.4°C
KVK ਪਠਾਨਕੋਟ 7.4°C
Loading...
Unable to load recommendations.
Follow Us