AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਯੈਲੋ ਅਲਰਟ, ਆਉਣ ਵਾਲੇ ਤਿੰਨ ਦਿਨ ਵੀ ਮੌਸਮ ਨੂੰ ਲੈ ਕੇ ਚੇਤਾਵਨੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦਾ ਯੈਲੋ ਅਲਰਟ, ਆਉਣ ਵਾਲੇ ਤਿੰਨ ਦਿਨ ਵੀ ਮੌਸਮ ਨੂੰ ਲੈ ਕੇ ਚੇਤਾਵਨੀ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 27 Jul 2026 07:25 AM IST
Share

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।

ਦੂਜੇ ਪਾਸੇ, ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

28 ਜੁਲਾਈ

  • ਆਰੇਂਜ ਅਲਰਟ: ਪਠਾਨੋਕਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
  • ਯੈਲੋ ਅਲਰਟ: ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

29 ਜੁਲਾਈ

  • ਆਰੇਂਜ ਅਲਰਟ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਦ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
  • ਯੈਲੋ ਅਲਰਟ: ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

30 ਜੁਲਾਈ

  • ਯੈਲੋ ਅਲਰਟ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 37
ਅੰਮ੍ਰਿਤਸਰ 34.2
ਲੁਧਿਆਣਾ 35
ਪਟਿਆਲਾ 36.1
ਬਠਿੰਡਾ 35.5
ਗੁਰਦਾਸਪੁਰ 33.5
ਬੱਲੋਵਾਲ ਸੌਂਖੜੀ (ਐਸਬੀਐਸਨਗਰ) 35.1
ਬਰਨਾਲਾ 34.5
(ਅਬੋਹਰ) ਫਾਜ਼ਿਲਕਾ 36.1
ਫਿਰੋਜ਼ਪੁਰ 34.7
ਹੁਸ਼ਿਆਰਪੁਰ 33.8
ਜਲੰਧਰ 34.0
ਕਪੂਰਥਲਾ (ਸਾਇੰਸ ਸਿਟੀ) 34.2
ਮੁਹਾਲੀ 36.3
ਮੁਕਤਸਰ 33.2
ਕੇਵੀਕੇ ਪਠਾਨਕੋਟ 36.2
ਥੀਨ ਡੈਮ, ਪਠਾਨਕੋਟ 33.3
ਰੋਪੜ 35.9
ਭਾਖੜਾ ਡੈਮ, ਰੂਪਨਗਰ 36.8
ਸੰਗਰੂਰ 34.7
ਤਰਨ ਤਾਰਨ 34

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...