AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਅਗਲੇ ਤਿੰਨ ਦਿਨ ਤੂਫ਼ਾਨ ਦਾ ਅਲਰਟ; ਜਾਣੋ ਮੌਸਮ ਦਾ ਹਾਲ

Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.5 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ 'ਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਅਗਲੇ ਤਿੰਨ ਦਿਨ ਤੂਫ਼ਾਨ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (AI Generated Pic)
tv9-punjabi
| Published: 27 Mar 2026 07:06 AM IST

ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਤੋਂ ਬਾਅਦ ਅਗਲੇ ਤਿੰਨ ਦਿਨਾਂ ਲਈ ਪੰਜਾਬ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕੱਲ੍ਹ ਦੇ ਦਿਨ ਯਾਨੀ ਕਿ 28 ਮਾਰਚ ਨੂੰ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

29 ਮਾਰਚ ਨੂੰ ਸੂਬੇ ਭਰ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਯੈਲੋ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। 30 ਮਾਰਚ ਦੇ ਦਿਨ ਵੀ ਸੂਬੇ ਦੇ 14 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.5 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 28.5 ਡਿਗਰੀ, ਲੁਧਿਆਣਾ ਦਾ 33.6 ਡਿਗਰੀ, ਗੁਰਦਾਸਪੁਰ ਦਾ 30.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 29.8 ਡਿਗਰੀ, ਫਰਦੀਕੋਟ ਦਾ 33.9 ਡਿਗਰੀ, ਫਾਜ਼ਿਲਕਾ ਦਾ 28.9 ਡਿਗਰੀ, ਫਿਰੋਜ਼ਪੁਰ ਦਾ 30.3 ਡਿਗਰੀ, ਹੁਸ਼ਿਆਰਪੁਰ ਦਾ 29.5 ਡਿਗਰੀ, ਮੁਹਾਲੀ ਦਾ 32.1 ਡਿਗਰੀ, ਪਠਾਨਕੋਟ ਦਾ 31.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 28.3 ਡਿਗਰੀ, ਰੋਪੜ ਦਾ 30.8 ਡਿਗਰੀ, ਭਾਖੜਾ ਡੈਮ (ਰੂਪਨਗਰ) 32.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 32.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...