AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਭਰ ‘ਚ ਅੱਜ ਲੂ ਦਾ ਅਲਰਟ, ਵੱਧੋ-ਵੱਧ ਤਾਪਮਾਨ 45.8 ਡਿਗਰੀ ਤੱਕ ਪਹੁੰਚਿਆ

ਬੀਤੇ ਦਿਨ ਪੰਜਾਬ ਦੇ ਔਸਤ ਵੱਧ-ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 45.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਭਰ 'ਚ ਅੱਜ ਲੂ ਦਾ ਅਲਰਟ, ਵੱਧੋ-ਵੱਧ ਤਾਪਮਾਨ 45.8 ਡਿਗਰੀ ਤੱਕ ਪਹੁੰਚਿਆ
ਪੰਜਾਬ ਭਰ ‘ਚ ਅੱਜ ਲੂ ਦਾ ਅਲਰਟ
tv9-punjabi
| Updated On: 27 May 2026 08:06 AM IST
Share

ਪੰਜਾਬ ਭਰ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਦੇ ਕੁੱਝ ਇਲਾਕਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਅੱਜ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ-ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 45.8 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 41.6 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 41.7 ਡਿਗਰੀ, ਅੰਮ੍ਰਿਤਸਰ ਦਾ 41.6 ਡਿਗਰੀ, ਲੁਧਿਆਣਾ ਦਾ 42.5 ਡਿਗਰੀ, ਪਟਿਆਲਾ ਦਾ 43.4 ਡਿਗਰੀ, ਪਠਾਨਕੋਟ ਦਾ 40.0 ਡਿਗਰੀ, ਫਰੀਦਕੋਟ ਦਾ 42.5 ਡਿਗਰੀ, ਗੁਰਦਾਸਪੁਰ ਦਾ 41.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 41.0 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 42.4 ਡਿਗਰੀ, ਫਿਰੋਜ਼ਪੁਰ ਦਾ 40.3 ਡਿਗਰੀ, ਹੁਸ਼ਿਆਰਪੁਰ ਦਾ 39.4 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 39.1 ਡਿਗਰੀ, ਮੁਹਾਲੀ ਦਾ 40.0 ਡਿਗਰੀ, ਪਠਾਨਕੋਟ ਦਾ 39.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 39.2 ਡਿਗਰੀ, ਰੋਪੜ ਦਾ 40.2 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 40.8 ਡਿਗਰੀ ਦਰਜ ਕੀਤਾ ਗਿਆ।

ਕੱਲ੍ਹ ਕਿਵੇਂ ਦਾ ਰਹੇਗਾ ਮੌਸਮ?

ਕੱਲ੍ਹ, ਯਾਨੀ ਕਿ 28 ਮਈ ਨੂੰ ਪੰਜਾਬ ‘ਚ ਤੇਜ਼ ਹਵਾਵਾਂ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਲੂ ਦਾ ਵੀ ਆਰੇਂਜ ਅਲਰਟ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਤਰਨਤਾਰਨ, ਬਰਨਾਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (60-70 ਕਿਲੋਮੀਟਰ ਪ੍ਰਤੀ ਘੰਟਾ) ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਤਰਨਤਾਰਨ, ਬਰਨਾਲਾ ਤੇ ਸੰਗਰੂਰ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...