ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 9 ਜ਼ਿਲ੍ਹਿਆਂ ‘ਚ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਮੌਸਮ ਦੀ ਤਬਦੀਲੀ ਦੇਖੀ ਜਾ ਰਹੀ ਹੈ। ਦਿਨ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ, ਜਦਕਿ ਸਵੇਰੇ ਤੇ ਸ਼ਾਮ ਨੂੰ ਤਾਪਮਾਨ 'ਚ ਗਿਰਾਵਟ ਕਾਰਨ ਹਲਕੀ ਠੰਡ ਦਾ ਅਹਿਸਾਸ ਹੋ ਰਿਹਾ ਹੈ। ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ 'ਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2 ਡਿਗਰੀ ਸੈਲਸੀਅ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 'ਚ ਦਰਜ ਕੀਤਾ ਗਿਆ, ਜੋ ਕਿ 21 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ (ਏਆਈ ਜਨਰੇਟਡ)
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਅਲਰਟ ਹੈ।
ਇਸ ਦੇ ਨਾਲ ਹੀ ਪਠਾਨਕੋਟ, ਰੂਪਨਗਰ, ਐਸਏਐਸ ਨਗਰ (ਮੁਹਾਲੀ) ‘ਚ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨਤਾਰਨ, ਮੋਗਾ, ਬਰਨਾਲਾ ਤੇ ਸੰਗਰੂਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
28 ਸਤੰਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਹਾਲਾਂਕਿ ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਪੂਰਵ-ਅਨੁਮਾਨ ਹੈ। ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
29 ਸਤੰਬਰ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਪੂਰਵ-ਅਨੁਮਾਨ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
30 ਸਤੰਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਕਿੰਨਾ ਰਿਹਾ ਬੀਤੇ ਦਿਨ ਤਾਪਮਾਨ?
ਪੰਜਾਬ ਦੇ ਮੌਸਮ ਦੀ ਤਬਦੀਲੀ ਦੇਖੀ ਜਾ ਰਹੀ ਹੈ। ਦਿਨ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ, ਜਦਕਿ ਸਵੇਰੇ ਤੇ ਸ਼ਾਮ ਨੂੰ ਤਾਪਮਾਨ ‘ਚ ਗਿਰਾਵਟ ਕਾਰਨ ਹਲਕੀ ਠੰਡ ਦਾ ਅਹਿਸਾਸ ਹੋ ਰਿਹਾ ਹੈ। ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2 ਡਿਗਰੀ ਸੈਲਸੀਅ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ‘ਚ ਦਰਜ ਕੀਤਾ ਗਿਆ, ਜੋ ਕਿ 21 ਡਿਗਰੀ ਸੈਲਸੀਅਸ ਰਿਹਾ।
Observed #Minimum #Temperature over #Punjab, #Haryana & #Chandigarh dated 26-09-2026 pic.twitter.com/4E28XTuO6I
— IMD Chandigarh (@IMD_Chandigarh) September 26, 2026
ਉੱਥੇ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਸੈਲੀਸਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 34.6 ਡਿਗਰੀ ਸੈਲਸੀਅਸ ਰਿਹਾ।
Observed #Maximum #Temperature over #Punjab, #Haryana & #Chandigarh dated 26-09-26 pic.twitter.com/jf6R1wXCsh
— IMD Chandigarh (@IMD_Chandigarh) September 26, 2026
