AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਲੂ ਤੇ ਝੱਖੜ ਦਾ ਅਲਰਟ, ਆਉਣ ਵਾਲੇ 3 ਦਿਨ ਵੀ ਖ਼ਰਾਬ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 43.7 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਲੂ ਤੇ ਝੱਖੜ ਦਾ ਅਲਰਟ, ਆਉਣ ਵਾਲੇ 3 ਦਿਨ ਵੀ ਖ਼ਰਾਬ ਰਹੇਗਾ ਮੌਸਮ
ਪੰਜਾਬ ‘ਚ ਅੱਜ ਲੂ ਤੇ ਝੱਖੜ ਦਾ ਅਲਰਟ, ਆਉਣ ਵਾਲੇ 3 ਦਿਨ ਵੀ ਖ਼ਰਾਬ ਰਹੇਗਾ ਮੌਸਮ
tv9-punjabi
| Published: 27 Apr 2026 07:09 AM IST
Share

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਜਿੱਥੇ ਅੱਜ ਹੀਟ ਵੇਵ (ਲੂ) ਦਾ ਅਲਰਟ ਜਾਰੀ ਕੀਤਾ ਗਿਆ ਹੈ, ਉੱਥ ਹੀ ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਲੂ ਦਾ ਯੈਲੋ ਅਲਰਟ

ਅੱਜ ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਝੱਖੜ ਦਾ ਅਲਰਟ

ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਦੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ-ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ?

28 ਅਪ੍ਰੈਲ ਨੂੰ ਪੰਜਾਬ ਭਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

29 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚਲਣ ਤੇ ਨਾਲ-ਨਾਲ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

30 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਤੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 43.7 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40.8 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 40.3 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 39.3 ਡਿਗਰੀ, ਲੁਧਿਆਣਾ ਦਾ 42.4 ਡਿਗਰੀ, ਪਟਿਆਲਾ ਦਾ ਵੀ 42.4 ਡਿਗਰੀ, ਪਠਾਨਕੋ ਦਾ 38.8 ਡਿਗਰੀ, ਬਠਿੰਡਾ ਦਾ 43.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 40.5 ਡਿਗਰੀ, ਫਰੀਦਕੋਟ ਦਾ 42.8 ਡਿਗਰੀ, ਫਾਜ਼ਿਲਕਾ ਦਾ 39.9 ਡਿਗਰੀ, ਫਿਰੋਜ਼ਪੁਰ ਦਾ 39.0 ਡਿਗਰੀ, ਹੁਸ਼ਿਆਰਪੁਰ ਦਾ 37.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 38.0 ਡਿਗਰੀ ਦਰਜ ਕੀਤਾ ਗਿਆ।

ਮੁਹਾਲੀ ਦਾ ਵੱਧੋ-ਵੱਧ ਤਾਪਮਾਨ 39.4 ਡਿਗਰੀ, ਪਠਾਨਕੋਟ ਦਾ 38.0 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 38.6 ਡਿਗਰੀ, ਪਟਿਆਲਾ ਦਾ 39.9 ਡਿਗਰੀ, ਰੋਪੜ ਦਾ 39.0 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 41.4 ਡਿਗਰੀ ਦਰਜ ਕੀਤਾ ਗਿਆ।

Follow Us
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...