Weather: ਪੰਜਾਬ ‘ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਆਉਣ ਵਾਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 42.1 ਡਿਗਰੀ ਰਿਹਾ।
ਸੰਕੇਤਕ ਤਸਵੀਰ (ਏਆਈ ਜਨਰੇਟਡ)
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ, ਜਦਕਿ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਹੈ। ਪਠਾਨਕੋਟ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਨੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
29 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਹੈ। ਜਦਕਿ ਤਰਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਦੇ ਬਿਜਲੀ ਚਮਕਣ ਦਾ ਯੈਲੋ ਅਲਰਟ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
30 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
31 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰਿਆਂ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 42.1 ਡਿਗਰੀ ਰਿਹਾ।
ਇਹ ਵੀ ਪੜ੍ਹੋ
| ਸਟੇਸ਼ਨ | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ | 34.8 |
| ਚੰਡੀਗੜ੍ਹ (ਏਅਰਪੋਰਟ/IAF) | 33 |
| ਅੰਮ੍ਰਿਤਸਰ | 35.3 |
| ਲੁਧਿਆਣਾ | 35.4 |
| ਪਟਿਆਲਾ | 35.3 |
| ਪਠਾਨਕੋਟ | 35.7 |
| ਬਠਿੰਡਾ | 38.5 |
| ਫਰੀਦਕੋਟ | 35.5 |
| ਬੱਲੋਵਾਲ ਸੌਂਖੜੀ | 35.1 |
| ਬਠਿੰਡਾ (ਏਅਰਪੋਰਟ) | 39.6 |
| ਬਰਨਾਲਾ | 36.1 |
| ਫਰੀਦਕੋਟ | 42.1 |
| ਅਬੋਹਰ (ਫਾਜ਼ਿਲਕਾ) | 38.1 |
| ਫਿਰੋਜ਼ਪੁਰ | 36.1 |
| ਗੁਰਦਾਸਪੁਰ | 34.1 |
| ਹੁਸ਼ਿਆਰਪੁਰ | 34.1 |
| ਜਲੰਧਰ | 34.4 |
| ਕਪੂਰਥਲਾ (ਸਾਇੰਸ ਸਿਟੀ) | 35.5 |
| ਮੁਹਾਲੀ | 35.1 |
| ਮੁਕਤਸਰ | 35.1 |
| ਥੀਨ ਡੈਮ (ਪਠਾਨਕੋਟ) | 32.5 |
| ਰੋਪੜ KVK | 33.1 |
| ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) | 39 |
| ਸੰਗਰੂਰ | 34.8 |
| ਤਰਨ ਤਾਰਨ | 35.2 |
