ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਆਉਣ ਵਾਲੇ 3 ਦਿਨ ਯੈਲੋ ਅਲਰਟ; ਮੀਂਹ ਦੀ ਸੰਭਾਵਨਾ
ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ 'ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਦਾ ਦਰਜ ਕੀਤਾ ਗਿਆ, ਜੋ ਕਿ 11.4 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ (ਏਆਈ ਜਨਰੇਟਡ)
ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਂ ਮੀਂਹ ਨੂੰ ਲੈ ਕੇ ਪੂਰਵ-ਅਨੁਮਾਨ ਨਹੀਂ ਹੈ। ਹਾਲਾਂਕਿ ਆਉਣ ਵਾਲੇ ਦਿਨ ਪੰਜਾਬ ‘ਚ ਮੌਸਮ ਮੁੜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 29, 30 ਤੇ 31 ਅਕਤੂਬਰ ਨੂੰ ਸੂਬੇ ਦੇ ਕੁਝ ਥਾਵਾਂ ਤੇ ਗਰਜ-ਚਮਕ ਨਾਲ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਤੇ ਬਾਰਿਸ਼ ਦੀ ਸੰਭਾਵਨਾ ਵੀ ਹੈ। ਇਸ ਦੌਰਾਨ 29 ਅਤੇ 30 ਅਕਤੂਬਰ ਨੂੰ ਕੁਝ ਥਾਵਾਂ ਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
29 ਅਕਤੂਬਰ: ਇਸ ਦਿਨ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਕਿਤੇ-ਕਿਤੇ ਗਰਜ-ਚਮਕ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕਪੂਰਥਲਾ, ਜਲੰਧਰ ਤੇ ਲੁਧਿਆਣਾ ‘ਚ ਕਿਤੇ-ਕਿਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ‘ਚ ਕਿਤੇ-ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
30 ਅਕਤੂਬਰ: ਇਸ ਦਿਨ 8 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ ਤੇ ਲੁਧਿਆਣਾ ‘ਚ ਕਿਤੇ-ਕਿਤੇ ਗਰਜ-ਚਮਕ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਕਿਤੇ-ਕਿਤੇ ਗੜ੍ਹੇਮਾਰੀ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ‘ਚ ਕਿਤੇ-ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
31 ਅਕਤੂਬਰ: ਇਸ ਦਿਨ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ‘ਚ ਰੂਪਨਗਰ ‘ਚ ਕਿਤੇ-ਕਿਤੇ ਗਰਜ-ਚਮਕ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਵੀ ਹੈ।
ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟ ਤੋਂ ਘੱਟ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਦਾ ਦਰਜ ਕੀਤਾ ਗਿਆ, ਜੋ ਕਿ 11.4 ਡਿਗਰੀ ਸੈਲਸੀਅਸ ਰਿਹਾ।
