ਪੰਜਾਬ ਦੇ 13 ਜ਼ਿਲ੍ਹਿਆਂ ਚ ਅੱਜ ਬਾਰਿਸ਼ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

Updated On: 

28 Sep 2026 06:59 AM IST

Punjab Weather: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 35.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 13 ਜ਼ਿਲ੍ਹਿਆਂ ਚ ਅੱਜ ਬਾਰਿਸ਼ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

ਸੰਕੇਤਕ ਤਸਵੀਰ

ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ਦੇ 13 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਬਰਨਾਲਾ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ 3 ਦਿਨਾਂ ਦੀ ਗੱਲ ਕਰੀਏ ਤਾਂ 29, 30 ਸਤੰਬਰ ਤੇ 1 ਅਕਤੂਬਰ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਮੌਸਮ ‘ਚ ਹੌਲੀ-ਹੌਲੀ ਤਬਦੀਲੀ ਦੇਖੀ ਜਾ ਰਹੀ ਹੈ। ਸਵੇਰੇ ਤੇ ਸ਼ਾਮ ਹਲਕੀ ਠੰਡ ਦਾ ਅਹਿਸਾਸ ਹੋ ਰਿਹਾ ਹੈ ਜਦਕਿ ਦੁਪਹਿਰ ਨੂੰ ਹਲਕੀ ਗਰਮੀ ਮਹਿਸੂਸ ਹੋ ਰਹੀ ਹੈ।

ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 35.2 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 30.5
ਚੰਡੀਗੜ੍ਹ ਏਅਰਪੋਰਟ 30
ਅੰਮ੍ਰਿਤਸਰ 32.1
ਲੁਧਿਆਣਾ 29.4
ਪਟਿਆਲਾ 29.5
ਪਠਾਨਕੋਟ 31
ਭਠਿੰਡਾ 33
ਫਰੀਦਕੋਟ 34
ਗੁਰਦਾਸਪੁਰ 30
ਭਠਿੰਡਾ (ਏਅਪੋਰਟ) 35.2
ਭਠਿੰਡਾ ਏਅਰਪੋਰਟ (AWS) 32.7
ਫਰੀਦਕੋਟ 33
ਫਤਿਹਗੜ੍ਹ ਸਾਹਿਬ 28.5
ਫਿਰੋਜ਼ਪੁਰ 31.9
ਹੁਸ਼ਿਆਰਪੁਰ 29.1
ਜਲੰਧਰ 30.3
ਕਪੂਰਥਲਾ 29.2
ਮੋਹਾਲੀ 30.9
ਪਠਾਨਕੋਟ KVK 30.5
ਰੌਣੀ (ਪਟਿਆਲਾ) 28.3
ਰੋਪੜ KVK (ਰੂਪਨਗਰ) 30.9
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 28.3
ਸੰਗਰੂਰ 29.5

ਘੱਟ ਤੋਂ ਘੱਟ ਤਾਪਮਾਨ

ਉੱਥੇ ਹੀ, ਬੀਤੇ ਦਿਨ ਦੇ ਔਸਤ ਘੱਟ ਤੋਂ ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤਾ ਗਈ ਹੈ। ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ ਜੋ ਕਿ 19.4 ਡਿਗਰੀ ਸੈਲਸੀਅਸ ਰਿਹਾ।

Loading...
Unable to load recommendations.
Follow Us