AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਝੱਖੜ ਦਾ ਆਰੇਂਜ ਤੇ ਯੈਲੋ ਅਲਰਟ ਤੇ ਬਾਰਿਸ਼ ਦੀ ਵੀ ਭਵਿੱਖਬਾਣੀ, ਤਾਪਮਾਨ ‘ਚ ਆਈ ਗਿਰਾਵਟ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 3.2 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਅਬੋਹਰ (ਫਾਜ਼ਿਲਕਾ) 'ਚ ਦਰਜ ਕੀਤਾ ਗਿਆ, ਜੋ ਕਿ 37.6 ਡਿਗਰੀ ਰਿਹਾ।

ਪੰਜਾਬ 'ਚ ਅੱਜ ਝੱਖੜ ਦਾ ਆਰੇਂਜ ਤੇ ਯੈਲੋ ਅਲਰਟ ਤੇ ਬਾਰਿਸ਼ ਦੀ ਵੀ ਭਵਿੱਖਬਾਣੀ, ਤਾਪਮਾਨ 'ਚ ਆਈ ਗਿਰਾਵਟ
ਸੰਕੇਤਕ ਤਸਵੀਰ
tv9-punjabi
| Published: 29 Apr 2026 07:09 AM IST
Share

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਆਰੇਂਜ ਅਲਰਟ ਤੇ 10 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ-ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦਾ ਆਰੇਂਜ ਅਲਰਟ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ) ਚਲਣ ਦਾ .ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਤੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਵੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ?

ਕੱਲ੍ਹ ਦੇ ਦਿਨ ਯਾਨੀ ਕਿ 30 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

1 ਮਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਤਾਪਮਾਨ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 3.2 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਅਬੋਹਰ (ਫਾਜ਼ਿਲਕਾ) ‘ਚ ਦਰਜ ਕੀਤਾ ਗਿਆ, ਜੋ ਕਿ 37.6 ਡਿਗਰੀ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 34.1 ਡਿਗਰੀ, ਲੁਧਿਆਣਾ ਦਾ 34.0 ਡਿਗਰੀ, ਪਟਿਆਲਾ ਦਾ 36.5 ਡਿਗਰੀ, ਫਰੀਦਕੋਟ ਦਾ 37.2 ਡਿਗਰੀ, ਗੁਰਦਾਸਪੁਰ ਦਾ 31.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 30.6 ਡਿਗਰੀ, ਫਿਰੋਜ਼ਪੁਰ ਦਾ 35.5 ਡਿਗਰੀ, ਹੁਸ਼ਿਆਰਪੁਰ ਦਾ 32.5 ਡਿਗਰੀ, ਮੁਹਾਲੀ ਦਾ 33.0 ਡਿਗਰੀ, ਪਠਾਨਕੋਟ ਦਾ 32.9 ਡਿਗਰੀ, ਪਟਿਆਲਾ ਦਾ 34.8 ਡਿਗਰੀ, ਰੋਪੜ ਦਾ 32.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 33.8 ਡਿਗਰੀ ਦਰਜ ਕੀਤਾ ਗਿਆ।

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......