AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 2.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 45.7 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 14 ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਏਆਈ ਜਨਰੇਟਡ ਤਸਵੀਰ
tv9-punjabi
| Published: 29 Jun 2026 06:52 AM IST
Share

ਪੰਜਾਬ ਤੇ ਚੰਡੀਗੜ੍ਹ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ‘ਚ ਵੀ ਅੱਜ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

30 ਜੂਨ ਯਾਨੀ ਕੱਲ੍ਹ ਪੰਜਾਬ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਮੌਸਮ ਖੁਸ਼ਕ ਰਹੇਗਾ। ਚੰਡੀਗੜ੍ਹ ‘ਚ ਵੀ ਕੱਲ੍ਹ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

1 ਜੁਲਾਈ ਨੂੰ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਚੰਡੀਗੜ੍ਹ ‘ਚ ਵੀ ਇਸ ਦਿਨ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

2 ਜੁਲਾਈ ਨੂੰ ਮੁੜ ਪੰਜਾਬ ਦੇ 14 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਹੈ। ਇਸ ਦੇ ਨਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਬਰਨਾਲਾ, ਮੋਗਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਚੰਡੀਗੜ੍ਹ ‘ਚ 2 ਜੁਲਾਈ ਨੂੰ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 2.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 45.7 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਤੇ ਚੰਡੀਗੜ੍ਹ ਏਅਰਪੋਰਟ ਦੋਵਾਂ ਦਾ ਵੱਧੋ-ਵੱਧ ਤਾਪਮਾਨ 41.0 ਡਿਗਰੀ, ਅੰਮ੍ਰਿਤਸਰ ਦਾ 37.7 ਡਿਗਰੀ, ਲੁਧਿਆਣਾ ਦਾ 39.6 ਡਿਗਰੀ, ਪਟਿਆਲਾ ਦਾ 41.1 ਡਿਗਰੀ, ਪਠਾਨਕੋਟ ਦਾ 38.1 ਡਿਗਰੀ, ਬਠਿੰਡਾ ਦਾ 40.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.1 ਡਿਗਰੀ, ਬਠਿੰਡਾ (ਏਅਰਪੋਰਟ) ਦਾ 44.0 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ 42.2 ਡਿਗਰੀ, ਫਿਰੋਜ਼ਪੁਰ ਦਾ 40.3 ਡਿਗਰੀ, ਹੁਸ਼ਿਆਰਪੁਰ ਦਾ 37.4 ਡਿਗਰੀ, ਲੁਧਿਆਣਾ ਦਾ 37.3 ਡਿਗਰੀ, ਮੋਗਾ ਦਾ 38.8 ਡਿਗਰੀ, ਮੁਹਾਲੀ ਦਾ 39.1 ਡਿਗਰੀ, ਪਠਾਨਕੋਟ ਦਾ 37.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 39.9 ਡਿਗਰੀ ਦਰਜ ਕੀਤਾ ਗਿਆ।

Follow Us
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ...
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...