AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਸੰਕੇਤਕ ਤਸਵੀਰ
tv9-punjabi
| Updated On: 29 Jul 2026 07:14 AM IST
Share

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ ਅਲਰਟ ਤੇ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

30 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

31 ਜੁਲਾਈ ਨੂੰ 2 ਜ਼ਿਲ੍ਹਿਆਂ- ਪਠਾਨਕੋਟ ਤੇ ਹੁਸ਼ਿਆਰਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

1 ਅਗਸਤ ਨੂੰ ਵੀ 2 ਜ਼ਿਲ੍ਹਿਆਂ- ਪਠਾਨਕੋਟ ਤੇ ਹੁਸ਼ਿਆਰਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ ਤਾਪਮਾਨ (°C)
ਚੰਡੀਗੜ੍ਹ (ਚੰਡੀਗੜ੍ਹ ਸਿਟੀ) 29.6
ਚੰਡੀਗੜ੍ਹ (ਏਅਰਪੋਰਟ) [IAF] 28.8
ਅੰਮ੍ਰਿਤਸਰ 34.4
ਲੁਧਿਆਣਾ 30
ਪਟਿਆਲਾ 28.5
ਪਠਾਨਕੋਟ 33
ਫਰੀਦਕੋਟ 34.8
ਗੁਰਦਾਸਪੁਰ 32.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 29.1
ਬਠਿੰਡਾ (ਏਅਰਪੋਰਟ) 37
ਬਰਨਾਲਾ 34.8
ਬਠਿੰਡਾ 33.3
ਫਿਰੋਜ਼ਪੁਰ 34.5
ਫਿਰੋਜ਼ਪੁਰ KVK 34.8
ਹੁਸ਼ਿਆਰਪੁਰ 30.3
ਜਲੰਧਰ 33.6
ਕਪੂਰਥਲਾ (ਸਾਇੰਸ ਸਿਟੀ) 33.6
ਮੁਹਾਲੀ 29
ਸ੍ਰੀ ਮੁਕਤਸਰ ਸਾਹਿਬ 34.6
KVK ਪਠਾਨਕੋਟ 33
ਥੀਨ ਡੈਮ 31.8
ਭਾਖੜਾ ਡੈਮ (ਰੂਪਨਗਰ) 31.8
ਸ੍ਰੀ ਆਨੰਦਪੁਰ ਸਾਹਿਬ 33.3
ਸੰਗਰੂਰ 29.3
ਤਰਨ ਤਾਰਨ 32

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...