ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ, ਘੱਟੋ-ਘੱਟ ਤਾਪਮਾਨ 7.4 ਡਿਗਰੀ ਰਿਹਾ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਦਾ ਦਰਜ ਕੀਤਾ ਗਿਆ, ਜੋ ਕਿ 7.4 ਡਿਗਰੀ ਸੈਲਸੀਅਸ ਰਿਹਾ।
ਫਾਈਲ ਫੋਟੋ (Photo Credit: PTI)
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸਵੇਰ ਤੇ ਦੇਰ ਰਾਤ ਦੇ ਸਮੇਂ ਕਈ ਥਾਵਾਂ ‘ਤੇ ਦਰਮਿਆਨੀ ਤੋਂ ਸੰਘਣੀ ਧੁੰਦ ਪੈ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅਨੁਮਾਨ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ। ਉੱਥੇ ਹੀ 29 ਨਵੰਬਰ (ਅੱਜ) ਤੋਂ 1 ਦਸੰਬਰ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਧੁੰਦ ਦਾ ਅਲਰਟ
29 ਨਵੰਬਰ: ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ,ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ (ਮੋਹਾਲੀ) ਤੇ ਨਵਾਂਸ਼ਹਿਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
30 ਨਵੰਬਰ: ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ (ਮੋਹਾਲੀ) ਤੇ ਨਵਾਂਸ਼ਹਿਰ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
1 ਦਸੰਬਰ: ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ (ਮੋਹਾਲੀ) ਤੇ ਨਵਾਂਸ਼ਹਿਰ ‘ਚ ਧੁੰਦ ਦਾ ਯੈਲੋ ਅਲਰਟ ਹੈ ਤੇ ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 2 ਦਸੰਬਰ: ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਤੇ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ।
ਇਹ ਵੀ ਪੜ੍ਹੋ
ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਦਾ ਦਰਜ ਕੀਤਾ ਗਿਆ, ਜੋ ਕਿ 7.4 ਡਿਗਰੀ ਸੈਲਸੀਅਸ ਰਿਹਾ।
| ਸਟੇਸ਼ਨ | ਘੱਟੋ-ਘੱਟਤਾਪਮਾਨ |
| ਚੰਡੀਗੜ੍ਹ ਸਿਟੀ | 10.0°C |
| ਚੰਡੀਗੜ੍ਹਏਅਰਪੋਰਟ | 11.0°C |
| ਅੰਮ੍ਰਿਤਸਰ | 8.8°C |
| ਲੁਧਿਆਣਾ | 7.4°C |
| ਪਟਿਆਲਾ | 9.6°C |
| ਪਠਾਨਕੋਟ | 10.0°C |
| ਬਠਿੰਡਾ | 8.6°C |
| ਫਰੀਦਕੋਟ | 8.5°C |
| ਗੁਰਦਾਸਪੁਰ | 10.6°C |
| ਬੱਲੋਵਾਲਸੌਂਖੜੀ(ਐਸਬੀਐਸ ਨਗਰ) | 10.0°C |
| ਫਿਰੋਜ਼ਪੁਰ | 10.0°C |
| KVK ਬਾਹੋਵਾਲ (ਹੁਸ਼ਿਆਰਪੁਰ) | 9.7°C |
| ਮੋਹਾਲੀ | 11.3°C |
| ਥੀਨਡੈਮ(ਪਠਾਨਕੋਟ) | 10.2°C |
| ਭਾਖੜਾਡੈਮ(ਰੂਪਨਗਰ) | 11.6°C |
| ਸ੍ਰੀਅਨੰਦਪੁਰਸਾਹਿਬ (ਰੂਪਨਗਰ) | 9.0°C |
| ਸੰਗਰੂਰ | 8.8°C |
