ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ

Updated On: 

03 Nov 2026 06:53 AM IST

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 13.6 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਅੱਜ ਮੌਸਮ ਰਹੇਗਾ ਸਾਫ਼, ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ

ਸੰਕੇਤਕ ਤਸਵੀਰ

ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ (Western Disturbance) ਇਸ ਸਮੇਂ ਮੱਧ ਤੇ ਉੱਪਰੀ ਵਾਯੂਮੰਡਲ ‘ਚ ਸਰਗਰਮ ਹੈ। ਹਾਲਾਂਕਿ, ਇਸ ਨਾਲ ਪੰਜਾਬ ਦੇ ਮੌਸਮ ‘ਚ ਕੋਈ ਤਬਦੀਲੀ ਦੀ ਸੰਭਾਵਨਾ ਨਹੀਂ ਹੈ। ਮੌਸਮ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਬੇ ‘ਚ ਮੀਂਹ ਪੈਣ ਦੀ ਕੋਈ ਖਾਸ ਉਮੀਦ ਨਹੀਂ ਹੈ।

ਘੱਟੋ-ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.7 ਡਿਗਰੀ ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 13.6 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟਤਾਪਮਾਨ (°C)
ਚੰਡੀਗੜ੍ਹ ਸਿਟੀ 16.5
ਚੰਡੀਗੜ੍ਹਏਅਪੋਰਟ 16.6
ਅੰਮ੍ਰਿਤਸਰ 16.6
ਲੁਧਿਆਣਾ 14.6
ਪਟਿਆਲਾ 15.7
ਪਠਾਨਕੋਟ 15.6
ਬਠਿੰਡਾ 13.6
ਫਰੀਦਕੋਟ 14.4
ਗੁਰਦਾਸਪੁਰ 16
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 15.1
ਬਰਨਾਲਾ 17.9
ਫਰੀਦਕੋਟ 16.2
ਫਤਿਹਗੜ੍ਹਸਾਹਿਬ 15.6
ਫਿਰੋਜ਼ਪੁਰ 15.8
ਗੁਰਦਾਸਪੁਰ 15.9
ਹੁਸ਼ਿਆਰਪੁਰ 15.1
ਜਲੰਧਰ 15.1
ਮੋਹਾਲੀ 18.1

ਵੱਧ ਤੋਂ ਵੱਧ ਤਾਪਮਾਨ

ਉੱਥੇ ਹੀ, ਬੀਤੇ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ 1.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਰੋਪੜ KVK ਦਾ ਦਰਜ ਕੀਤਾ ਗਿਆ, ਜੋ ਕਿ 32.8 ਡਿਗਰੀ ਸੈਲਸੀਅਸ ਰਿਹਾ।

Loading...
Unable to load recommendations.
Follow Us