AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 36.4 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 03 Sep 2026 06:51 AM IST
Share

ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਵੱਲੋਂ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਇੱਕ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

  • 4 ਸਤੰਬਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
  • 5 ਸਤੰਬਰ ਨੂੰ ਵੀ ਚਾਰ ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
  • 6 ਸਤੰਬਰ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 36.4 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 34.7
ਅੰਮ੍ਰਿਤਸਰ 34.2
ਲੁਧਿਆਣਾ 34
ਪਟਿਆਲਾ 35.5
ਬਠਿੰਡਾ 36.4
ਗੁਰਦਾਸਪੁਰ 32.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.5
ਫਤਿਹਗੜ੍ਹ ਸਾਹਿਬ 32.6
ਫਿਰੋਜ਼ਪੁਰ 35.7
ਹੁਸ਼ਿਆਰਪੁਰ 33.5
ਜਲੰਧਰ 33.3
ਮੁਹਾਲੀ 32.7
ਮੁਕਤਸਰ 34.4
KVK ਪਠਾਨਕੋਟ 33.3
ਥੀਨ ਡੈਮ (ਪਠਾਨਕੋਟ) 31.1
ਰੌਣੀ (ਪਟਿਆਲਾ) 33.9
ਰੋਪੜ KVK 34.8
ਭਾਖੜਾ ਡੈਮ (ਰੂਪਨਗਰ) 35.4
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 33.7
ਸੰਗਰੂਰ 32.6

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...