AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 39.3 ਡਿਗਰੀ ਸੈਲਸੀਅਸ ਰਿਹਾ।

Punjab Weather: ਪੰਜਾਬ ਦੇ 4 ਜ਼ਿਲ੍ਹਿਆਂ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੀ ਭਵਿੱਖਬਾਣੀ
ਸੰਕੇਤਕ ਤਸਵੀਰ
tv9-punjabi
| Updated On: 30 Apr 2026 07:14 AM IST
Share

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਿਜਲੀ ਚਮਕਣ, ਗਰਜਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟੇ ਨਾਲ) ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕੱਲ੍ਹੇ ਦੇ ਦਿਨ ਯਾਨੀ ਕਿ 1 ਮਈ ਨੂੰ ਸੂਬੇ ‘ਚ ਕਿਸੇ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਇਸ ਦੌਰਾਨ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 2 ਮਈ ਨੂੰ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦਰਾਡੇ ਇਲਾਕਿਆਂ ‘ਚ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਤਿੰਨ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਇਸ ਤੋਂ ਬਾਅਦ 3 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 39.3 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 36.4 ਡਿਗਰੀ ਤੇ ਚੰਡੀਗੜ੍ਹ ਸਿਟੀ ਦਾ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 33.0 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 38.1 ਡਿਗਰੀ, ਪਠਾਨਕੋਟ ਦਾ 30.2 ਡਿਗਰੀ, ਫਰੀਦਕੋਟ ਦਾ 35.5 ਡਿਗਰੀ, ਗੁਰਦਾਸਪੁਰ ਦਾ 35.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 34.4 ਡਿਗਰੀ, ਅਬੋਹਰ (ਫਾਜ਼ਿਲਕਾ) 35.4 ਡਿਗਰੀ, ਫਿਰੋਜ਼ਪੁਰ ਦਾ 34.9 ਡਿਗਰੀ, ਹੁਸ਼ਿਆਰਪੁਰ 34.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) 33.2 ਡਿਗਰੀ, ਮੁਹਾਲੀ ਦਾ 35.8 ਡਿਗਰੀ, ਪਠਾਨਕੋਟ ਦਾ 28.8 ਡਿਗਰੀ, ਰੋਪੜ ਦਾ 35.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 32.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 34.4 ਡਿਗਰੀ ਦਰਜ ਕੀਤਾ ਗਿਆ।

Follow Us
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...