ਪੰਜਾਬ ਭਰ ‘ਚ ਅੱਜ ਬੱਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

Updated On: 

30 Mar 2026 10:42 AM IST

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਅਬੋਹਰ 'ਚ ਦਰਜ ਕੀਤਾ ਗਿਆ, ਜੋ ਕਿ 31.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਭਰ ਚ ਅੱਜ ਬੱਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

ਸੰਕੇਤਕ ਤਸਵੀਰ (AI Generated)

ਪੰਜਾਬ ਭਰ ‘ਚ ਅੱਜ ਬੱਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 10 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਕੱਲ੍ਹ, ਯਾਨੀ ਕਿ ਮੰਗਲਵਾਰ ਨੂੰ ਸੂਬੇ ਦੇ 9 ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ।

ਆਰੇਂਜ ਅਲਰਟ

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ , ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ‘ਚ ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਯੈਲੋ ਅਲਰਟ

ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ‘ਚ ਬੱਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਤੇ ਪਟਿਆਲਾ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਅਬੋਹਰ ‘ਚ ਦਰਜ ਕੀਤਾ ਗਿਆ, ਜੋ ਕਿ 31.8 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦੀ ਵੱਧੋ-ਵੱਧ ਤਾਪਮਾਨ 28.1 ਡਿਗਰੀ, ਲੁਧਿਆਣਾ ਦਾ 30.0 ਡਿਗਰੀ, ਪਟਿਆਲਾ ਦਾ 31.0 ਡਿਗਰੀ, ਫਰੀਦਕੋਟ ਦਾ 31.6 ਡਿਗਰੀ, ਫਿਰੋਜ਼ਪੁਰ ਦਾ 28.3 ਡਿਗਰੀ, ਹੁਸ਼ਿਆਰਪੁਰ ਦਾ 27.2 ਡਿਗਰੀ, ਮੁਹਾਲੀ ਦੀ 28.1 ਡਿਗਰੀ, ਪਠਾਨਕੋਟ ਦਾ 30.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 29.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 26.6 ਡਿਗਰੀ, ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 29.0 ਡਿਗਰੀ ਦਰਜ ਕੀਤਾ ਗਿਆ।

Follow Us