AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ, ਅੱਜ ਤੇ ਅਗਲੇ 3 ਦਿਨ ਬਾਰਿਸ਼ ਦੀ ਵੀ ਭਵਿੱਖਬਾਣੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.6 ਡਿਗਰੀ ਸੈਲਸੀਅ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 6 ਜ਼ਿਲ੍ਹਿਆਂ 'ਚ ਹਨੇਰੀ-ਤੂਫ਼ਾਨ ਦਾ ਅਲਰਟ, ਅੱਜ ਤੇ ਅਗਲੇ 3 ਦਿਨ ਬਾਰਿਸ਼ ਦੀ ਵੀ ਭਵਿੱਖਬਾਣੀ
ਸੰਕੇਤਕ ਤਸਵੀਰ (ਏਆਈ ਜਨਰੇਟਡ)
ramandeep
| Published: 04 Jul 2026 06:42 AM IST
Share

ਅੱਜ, 4 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.6 ਡਿਗਰੀ ਸੈਲਸੀਅ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 35.9 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 36.4 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 35.6 ਡਿਗਰੀ, ਹੁਸ਼ਿਆਰਪੁਰ ਦਾ 35.2 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 34.7 ਡਿਗਰੀ, ਮੋਗਾ ਦਾ 35.6 ਡਿਗਰੀ, ਮੁਹਾਲੀ ਦਾ 36.4 ਡਿਗਰੀ, ਪਠਾਨਕੋਟ ਦਾ 35.5 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.4 ਡਿਗਰੀ ਸੰਗਰੂਰ ਦਾ 35.4 ਡਿਗਰੀ ਤੇ ਚੰਡੀਗੜ੍ਹ ਸਿਟੀ ਦਾ 37.7 ਡਿਗਰੀ ਦਰਜ ਕੀਤਾ ਗਿਆ।

ਆਉਣ ਵਾਲੇ ਦਿਨਾਂ ਦਾ ਮੌਸਮ

5 ਜੁਲਾਈ ਦਾ ਮੌਸਮ

ਕੱਲ੍ਹ ਯਾਨੀ ਕਿ 5 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

6 ਜੁਲਾਈ ਦਾ ਮੌਸਮ

6 ਜੁਲਾਈ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ, ਬਿਜਲੀ ਚਮਕਣੇ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦਿਨ ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਦੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

7 ਜੁਲਾਈ ਦਾ ਮੌਸਮ

7 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਗੁਰਦਾਸਪੁਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Follow Us
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ...