Punjab Weather: ਪੰਜਾਬ ‘ਚ ਝੱਖੜ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ
Punjab Weather Update: ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 4.7 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 38.1 ਡਿਗਰੀ ਸੈਲਸੀਅ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ।
ਸੰਕੇਤਕ ਤਸਵੀਰ
ਪੰਜਾਬ ਭਰ ‘ਚ ਅੱਜ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। 13 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਆਰੇਂਜ ਅਲਰਟ
ਪਠਾਨਕੋਟ, ਗੁਰਦਾਸਪਰੁ, ਹੁਸ਼ਿਆਰਪੁਰ, ਨਵਾਂਸ਼ਹਿਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ( 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਯੈਲੋ ਅਲਰਟ
ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਮੋਗਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਬਾਰਿਸ਼ ਦੀ ਭਵਿੱਖਬਾਣੀ
ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਤੇ ਸੰਗਰੂਰ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਲੁਧਿਆਣਾ ਤੇ ਬਰਨਾਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਮਸ?
ਕੱਲ੍ਹ ਦੇ ਦਿਨ ਯਾਨੀ ਕਿ 5 ਮਈ ਨੂੰ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਤੇਜ਼ ਹਵਾਵਾਂ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ
6 ਮਈ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ, ਮੁਕਤਸਰ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
7 ਮਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਕਿੰਨਾ ਰਿਹਾ ਤਾਪਮਾਨ?
ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 4.7 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 38.1 ਡਿਗਰੀ ਸੈਲਸੀਅ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 32.8 ਡਿਗਰੀ, ਲੁਧਿਆਣਾ ਦਾ 33.4 ਡਿਗਰੀ, ਪਟਿਆਲਾ ਦਾ 34.6 ਡਿਗਰੀ, ਬਠਿੰਡਾ ਦਾ 37.5 ਡਿਗਰੀ, ਗੁਰਦਾਸਪੁਰ ਦਾ 28.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 32.0 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 35.4 ਡਿਗਰੀ, ਫਿਰੋਜ਼ਪੁਰ ਦਾ 34.6 ਡਿਗਰੀ, ਹੁਸ਼ਿਆਰਪੁਰ ਦਾ 31.5 ਡਿਗਰੀ, ਮੁਹਾਲੀ ਦਾ 32.4 ਡਿਗਰੀ, ਪਠਾਨਕੋਟ ਦਾ 32.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 30.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 32.8 ਡਿਗਰੀ ਦਰਜ ਕੀਤਾ ਗਿਆ।
