ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਨਾਲ ਖੁਸ਼ਕ ਹੋਈਆਂ ਹਵਾਵਾਂ

Updated On: 

04 Oct 2026 07:17 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.1 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਅੱਜ ਮੌਸਮ ਰਹੇਗਾ ਸਾਫ਼, ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਨਾਲ ਖੁਸ਼ਕ ਹੋਈਆਂ ਹਵਾਵਾਂ

ਸੰਕੇਤਕ ਤਸਵੀਰ (ਏਆਈ ਜਨਰੇਟਡ)

ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਕਾਰਨ ਪੰਜਾਬ ਦਾ ਮੌਸਮ ਹੁਣ ਖੁਸ਼ਕ ਹੋ ਚੁੱਕਿਆ ਹੈ। ਅੱਜ ਵੀ ਸੂਬੇ ‘ਚ ਮੌਸਮ ਨੂੰ ਲੈ ਕੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਤੇ ਨਾ ਹੀ ਬਾਰਿਸ਼ ਦਾ ਪੂਰਵ-ਅਨੁਮਾਨ ਹੈ। ਅੱਜ ਪੰਜਾਬ ਭਰ ‘ਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਹੈ।

ਬੀਤੇ ਦਿਨਾਂ ਤੋਂ ਸੂਬੇ ‘ਚ ਬੱਦਲਵਾਈ ਤੇ ਨਮੀ ‘ਚ ਕਮੀ ਦਰਜ ਕੀਤੀ ਗਈ ਹੈ। ਸੂਬੇ ‘ਚ ਹੁਣ ਦੱਖਣ-ਪੱਛਮੀ ਮੌਨਸੂਨ ਦੀ ਗੈਰਹਾਜ਼ਰੀ ਤੇ ਸੁੱਕੀਆਂ ਉੱਤਰੀ ਹਵਾਵਾਂ ਦੇ ਪ੍ਰਭਾਵ ਕਾਰਨ ਮੌਸਮ ਦੇ ਹੋਰ ਖੁਸ਼ਕ ਹੋਣ ਦੇ ਸੰਕੇਤ ਹਨ। ਉੱਤਰੀ ਭਾਰਤ ਦੇ ਕਈ ਹਿੱਸਿਆਂ ਤੋਂ ਦੱਖਣ-ਪੱਛਮੀ ਮੌਨਸੂਨ ਦੀ ਵਾਪਸੀ ਹੋ ਚੁੱਕੀ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

5 ਅਕਤੂਬਰ ਨੂੰ ਵੀ ਸੂਬੇ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

6 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

7 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਨਵਾਂਸ਼ਹਿਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.1 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 35.1
ਚੰਡੀਗੜ੍ਹ ਏਅਰਪੋਰਟ 32.6
ਅੰਮ੍ਰਿਤਸਰ 33.9
ਲੁਧਿਆਣਾ 34.2
ਪਟਿਆਲਾ 35
ਪਠਾਨਕੋਟ 33.2
ਬਠਿੰਡਾ 37
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.6
ਬਠਿੰਡਾ ਏਅਰਪੋਰਟ 37.1
ਫ਼ਰੀਦਕੋਟ 35.1
ਫਤਿਹਗੜ੍ਹ ਸਾਹਿਬ 33.3
ਫਿਰੋਜ਼ਪੁਰ 35.1
ਗੁਰਦਾਸਪੁਰ 32.2
ਹੁਸ਼ਿਆਰਪੁਰ 32.6
ਕਪੂਰਥਲਾ 33.6
ਮੋਹਾਲੀ 34
ਮੁਕਤਸਰ 33.4
ਕੇਵੀਕੇ ਪਠਾਨਕੋਟ 33.9
ਰੋਪੜ ਕੇਵੀਕੇ 34.5
ਭਾਖੜਾ ਡੈਮ (ਰੂਪਨਗਰ) 34.6
ਸੰਗਰੂਰ 32.3
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 33.7
ਜਲੰਧਰ 32.6
Loading...
Unable to load recommendations.
Follow Us