AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 05 Aug 2026 07:00 AM IST
Share

ਪੰਜਾਬ ਦੇ 7 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

6 ਅਗਸਤ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ, ਹਾਲਾਂਕਿ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕਈ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

7 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

8 ਅਗਸਤ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਔਸਤ ਵੱਧ ਤੋਂ ਵੱਧ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 31.3
ਚੰਡੀਗੜ੍ਹ (ਹਵਾਈ ਅੱਡਾ) 31.2
ਅੰਮ੍ਰਿਤਸਰ 33.1
ਲੁਧਿਆਣਾ 31
ਪਟਿਆਲਾ 30.7
ਪਠਾਨਕੋਟ 33.9
ਫਰੀਦਕੋਟ 32.5
ਗੁਰਦਾਸਪੁਰ 32.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 28.5
ਬਠਿੰਡਾ (ਏਅਰਪੋਰਟ) 36.8
ਬਰਨਾਲਾ 33.6
ਬਠਿੰਡਾ 32.8
ਫਤਿਹਗੜ੍ਹ ਸਾਹਿਬ 30.2
ਹੁਸ਼ਿਆਰਪੁਰ 30
ਜਲੰਧਰ 32
ਕਪੂਰਥਲਾ (ਸਾਇੰਸ ਸਿਟੀ) 31.5
ਮੁਹਾਲੀ 31.6
ਕੇਵੀਕੇ ਪਠਾਨਕੋਟ 33.8
ਥੀਨ ਡੈਮ 31.6
ਰੌਣੀ (ਪਟਿਆਲਾ) 29.8
ਭਾਖੜਾ ਡੈਮ (ਰੂਪਨਗਰ) 31.8
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 34.5
ਸੰਗਰੂਰ 29.5
ਤਰਨ ਤਾਰਨ 31.1
ਅਬੋਹਰ (ਫਾਜ਼ਿਲਕਾ) 36.2
ਫਿਰੋਜ਼ਪੁਰ 33.2
ਫਿਰੋਜ਼ਪੁਰ (ਕੇਵੀਕੇ) 32.4

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...