ਪੰਜਾਬ ਭਰ ‘ਚ ਅੱਜ ਬਾਰਿਸ਼ ਦੀ ਸੰਭਾਵਨਾ, 7 ਜ਼ਿਲ੍ਹਿਆਂ ‘ਚ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.2 ਡਿਗਰੀ ਰਿਹਾ।
ਪੰਜਾਬ ਦੇ 7 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਭਾਰੀ ਬਾਰਿਸ਼ ਦੀ ਸੰਭਾਵਨਾ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਹੈ।
ਇਸ ਤੋਂ ਇਲਾਵਾ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਤੇ ਮਾਨਸਾ ‘ਚ ਇੱਕ-ਅੱਧ ਥਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
7 ਅਗਸਤ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
8 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
9 ਅਗਸਤ ਨੂੰ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਵੀ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.2 ਡਿਗਰੀ ਰਿਹਾ।
| ਜ਼ਿਲ੍ਹਾ/ਸਟੇਸ਼ਨ | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ (ਸਿਟੀ) | 35.2 |
| ਚੰਡੀਗੜ੍ਹ (ਏਅਰਪੋਰਟ/IAF) | 33.2 |
| ਅੰਮ੍ਰਿਤਸਰ | 32.8 |
| ਲੁਧਿਆਣਾ | 34 |
| ਪਟਿਆਲਾ | 35 |
| ਪਠਾਨਕੋਟ | 33.9 |
| ਬਠਿੰਡਾ | 36 |
| ਗੁਰਦਾਸਪੁਰ | 33 |
| ਬੱਲੋਵਾਲ ਸੌਂਖੜੀ (ਐਸਬੀਐਸ ਨਗਰ) | 33.8 |
| ਬਠਿੰਡਾ (ਏਅਰਪੋਰਟ) | 39.2 |
| ਬਰਨਾਲਾ | 32.9 |
| ਫਤਿਹਗੜ੍ਹ ਸਾਹਿਬ | 32.9 |
| ਅਬੋਹਰ (ਫਾਜ਼ਿਲਕਾ) | 37.1 |
| ਫਿਰੋਜ਼ਪੁਰ (KVK) | 36.3 |
| ਹੁਸ਼ਿਆਰਪੁਰ | 32.5 |
| ਕਪੂਰਥਲਾ | 33.3 |
| ਮੁਹਾਲੀ | 33.6 |
| ਰੋਪੜ | 33.2 |
| ਸੰਗਰੂਰ | 33 |
| ਤਰਨਤਾਰਨ | 33.7 |
| ਪਠਾਨਕੋਟ (KVK) | 32.8 |
| ਭਾਖੜਾ ਡੈਮ (ਰੂਪਨਗਰ) | 34.9 |


