AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਤੇ ਅਗਲੇ ਤਿੰਨ ਦਿਨ ਬਾਰਿਸ਼ ਦੀ ਅਲਰਟ, ਜਾਣੋ ਕਿੱਥੇ-ਕਿੱਥੇ ਪਵੇਗਾ ਮੀਂਹ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ । ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 40.9 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਤੇ ਅਗਲੇ ਤਿੰਨ ਦਿਨ ਬਾਰਿਸ਼ ਦੀ ਅਲਰਟ, ਜਾਣੋ ਕਿੱਥੇ-ਕਿੱਥੇ ਪਵੇਗਾ ਮੀਂਹ
ਸੰਕੇਤਕ ਤਸਵੀਰ
tv9-punjabi
| Published: 06 Jul 2026 07:06 AM IST
Share

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦਾ ਅਲਰ ਨਹੀਂ ਹੈ। ਹਾਲਾਂਕਿ, ਇਸ ਦੌਰਾਨ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

7 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦੀ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

8 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦੀ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

9 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ । ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 40.9 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 37.9 ਡਿਗਰੀ, ਚੰਡੀਗੜ੍ਹ (ਏਅਪੋਰਟ) ਦਾ 36.8 ਡਿਗਰੀ, ਅੰਮ੍ਰਿਤਸਰ ਦਾ 35.9 ਡਿਗਰੀ, ਲੁਧਿਆਣਾ ਦਾ 36.4 ਡਿਗਰੀ, ਪਟਿਆਲਾ ਦਾ 37.2 ਡਿਗਰੀ, ਪਠਾਨਕੋਟ ਦਾ 35.5 ਡਿਗਰੀ, ਬਠਿੰਡਾ ਦਾ 38.8 ਡਿਗਰੀ, ਗੁਰਦਾਸਪੁਰ ਦਾ 36.0 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 39.0 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 35.9 ਡਿਗਰੀ, ਲੁਧਿਆਣਾ ਦਾ 34.5 ਡਿਗਰੀ, ਮੁਹਾਲੀ ਦਾ 37.1 ਡਿਗਰੀ, ਮੁਕਤਸਰ ਦਾ 36.1 ਡਿਗਰੀ, ਪਠਾਨਕੋਟ ਦਾ 36.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 35.2 ਡਿਗਰੀ, ਮੋਗਾ ਦਾ 35.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 37.1 ਡਿਗਰੀ ਤੇ ਸੰਗਰੂਰ ਦਾ 35.8 ਡਿਗਰੀ ਦਰਜ ਕੀਤਾ ਗਿਆ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...