AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ 6 ਡਿਗਰੀ ਘੱਟ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 34.1 ਡਿਗਰੀ ਰਿਹਾ।

ਪੰਜਾਬ ਦੇ 14 ਜ਼ਿਲ੍ਹਿਆਂ 'ਚ ਅੱਜ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ 6 ਡਿਗਰੀ ਘੱਟ
ਸੰਕੇਤਕ ਤਸਵੀਰ (AI Generated)
ramandeep
| Updated On: 06 May 2026 07:06 AM IST

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਚਮਕਣ ਤੇ ਬਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਅੱਜ ਤੋਂ ਬਾਅਦ, ਆਉਣ ਵਾਲੇ ਤਿੰਨ ਦਿਨ ਯਾਨੀ ਕਿ 7, 8 ਤੇ 9 ਮਈ ਨੂੰ ਸੂਬੇ ਭਰ ‘ਚ ਮੌਸਮ ਖੁਸ਼ਕ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 34.1 ਡਿਗਰੀ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 33.4 ਡਿਗਰੀ, ਲੁਧਿਆਣਾ ਦਾ 32.6 ਡਿਗਰੀ, ਪਟਿਆਲਾ ਦਾ 31.0 ਡਿਗਰੀ, ਫਰੀਦਕੋਟ ਦਾ ਵੀ 31.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.4 ਡਿਗਰੀ, ਫਿਰੋਜ਼ਪੁਰ ਦਾ 31.7 ਡਿਗਰੀ, ਹੁਸ਼ਿਆਰਪੁਰ ਦਾ 32.2 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 33.2 ਡਿਗਰੀ, ਮੁਹਾਲੀ ਦਾ 30.4 ਡਿਗਰੀ, ਪਠਾਨਕੋਟ ਦਾ 32.4 ਡਿਗਰੀ, ਰੋਪੜ ਦਾ 31.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 33.0 ਡਿਗਰੀ ਦਰਜ ਕੀਤਾ ਗਿਆ।

Follow Us
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ...
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ...
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?...
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...