ਪੰਜਾਬ ‘ਚ ਮੌਸਮ ਲੈ ਸਕਦਾ ਕਰਵਟ, ਅੱਜ 12 ਜ਼ਿਲ੍ਹਿਆਂ ‘ਚ ਗਰਜ-ਤੂਫ਼ਾਨ ਤੇ ਤੇਜ਼ ਹਵਾਵਾਂ ਦਾ ਅਲਰਟ

Published: 

06 Oct 2026 06:57 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 37.1 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਚ ਮੌਸਮ ਲੈ ਸਕਦਾ ਕਰਵਟ, ਅੱਜ 12 ਜ਼ਿਲ੍ਹਿਆਂ ਚ ਗਰਜ-ਤੂਫ਼ਾਨ ਤੇ ਤੇਜ਼ ਹਵਾਵਾਂ ਦਾ ਅਲਰਟ

ਸੰਕੇਤਕ ਤਸਵੀਰ (ਏਆਈ ਜਨਰੇਟਡ)

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅੱਜ ਗਰਜ-ਤੂਫ਼ਾਨ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਪੂਰਵ-ਅਨੁਮਾਨ ਵੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕ-ਦੁੱਕਾ ਥਾਵਾਂ ‘ਤੇ ਗਰਜ-ਤੂਫ਼ਾਨ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਕੱਲ੍ਹ ਕਿਵੇਂ ਦਾ ਰਹੇਗਾ ਮੌਸਮ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਤੂਫ਼ਾਨ ਨਾਲ ਬਿਜਲੀ ਚਮਕਣ ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤੀ ਗਈ ਹੈ।

ਇਸ ਦੇ ਨਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

8 ਤੇ 9 ਅਕਤੂਬਰ ਦਾ ਮੌਸਮ

8 ਤੇ 9 ਅਕਤੂਬਰ ਨੂੰ ਵੀ ਕਈ ਜ਼ਿਲ੍ਹਿਆਂ ‘ਚ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਤੇ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 37.1 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ/ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 34.7
ਚੰਡੀਗੜ੍ਹ (ਏਅਰਪੋਰਟ) 33.6
ਅੰਮ੍ਰਿਤਸਰ 35.2
ਲੁਧਿਆਣਾ 35
ਪਟਿਆਲਾ 35.6
ਪਠਾਨਕੋਟ 33
ਬਠਿੰਡਾ 36
ਗੁਰਦਾਸਪੁਰ 34
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.9
ਬਠਿੰਡਾ ਏਅਰਪੋਰਟ 37.1
ਫਰੀਦਕੋਟ 36.2
ਫਤਿਹਗੜ੍ਹ ਸਾਹਿਬ 33.4
ਫਿਰੋਜ਼ਪੁਰ 34.3
ਸਲੇਰਨ (ਹੁਸ਼ਿਆਰਪੁਰ) 33.3
ਜਲੰਧਰ 33.9
ਕਪੂਰਥਲਾ 34.5
ਮੋਹਾਲੀ 34.8
ਥੀਨ ਡੈਮ (ਪਠਾਨਕੋਟ) 31.2
KVK ਰੌਣੀ (ਪਟਿਆਲਾ) 34.3
ਭਾਖੜਾ ਡੈਮ (ਰੂਪਨਗਰ) 34.3
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 33.6
ਸੰਗਰੂਰ 32.5
KVK ਪਠਾਨਕੋਟ 33.5
Loading...
Unable to load recommendations.
Follow Us