AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ

ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ 'ਚ ਮੁਕਤਸਰ, ਬਠਿੰਡਾ ਤੇ ਮਾਨਸਾ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ 'ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ
tv9-punjabi
| Updated On: 07 May 2026 07:15 AM IST

Punjab Weather Update: ਪੰਜਾਬ ‘ਚ ਬੀਤੇ ਦਿਨੀਂ ਹੋਈ ਬਾਰਿਸ਼ ਦੇ ਨਤੀਜੇ ਵਜੋਂ ਪੰਜਾਬ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.4 ਡਿਗਰੀ ਸੈਲਸੀਅਸ ਦਾ ਵਾਧਾ ਤਾਂ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 3.4 ਡਿਗਰੀ ਘੱਟ ਬਣਿਆ ਹੋਇਆ ਹੈ। ਬਾਰਿਸ਼ ਨਾਲ ਮਈ ਦੀ ਗਰਮੀ ਤੋਂ ਹੁਣ ਤੱਕ ਵੱਡੀ ਰਾਹਤ ਮਿਲੀ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਤਾਪਮਾਨ ‘ਚ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਅੱਜ ਤੇ ਆਉਣ ਵਾਲੇ ਤਿੰਨ ਦਿਨ ਕਿਵੇਂ ਰਹੇਗਾ ਮੌਸਮ?

ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ‘ਚ ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

8 ਤੇ 9 ਮਈ ਨੂੰ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਦਿਨਾਂ ਲਈ ਨਾ ਤਾਂ ਕੋਈ ਅਲਰਟ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ, ਇਸ ਤੋਂ ਬਾਅਦ 10 ਮਈ ਨੂੰ ਸੂਬੇ ਦੇ ਦੱਸ ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਤੇਜ਼ ਹਵਾਵਾਂ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਦੇ ਨਾਲ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਸੈਲਸੀਅਸ ਬਠਿੰਡਾ ‘ਚ ਦਰਜ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 34.6 ਡਿਗਰੀ, ਲੁਧਿਆਣਾ ਦਾ ਵੀ 34.6 ਡਿਗਰੀ, ਪਟਿਆਲਾ ਦਾ 36.4 ਡਿਗਰੀ, ਪਠਾਨਕੋਟ ਦਾ 33.9 ਡਿਗਰੀ, ਬਠਿੰਡਾ ਦਾ 35.5 ਡਿਗਰੀ, ਗੁਰਦਾਸਪੁਰ ਦਾ 30.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 35.5 ਡਿਗਰੀ, ਫਾਜ਼ਿਲਕਾ ਦਾ 35.0 ਡਿਗਰੀ ਦਰਜ ਕੀਤਾ ਗਿਆ।

ਫਿਰੋਜ਼ਪੁਰ ਦਾ ਵੱਧੋ-ਵੱਦ ਤਾਪਮਾਨ 34.3 ਡਿਗਰੀ, ਹੁਸ਼ਿਆਰਪੁਰ ਦਾ 32.1 ਡਿਗਰੀ, ਮੁਹਾਲੀ ਦਾ 33.3 ਡਿਗਰੀ, ਪਠਾਨਕੋਟ ਦਾ 33.6 ਡਿਗਰੀ, ਰੋਪੜ ਦਾ 33.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 34.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 34.3 ਡਿਗਰੀ ਦਰਜ ਕੀਤਾ ਗਿਆ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...