AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ, ਕਈ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 12 ਜ਼ਿਲ੍ਹਿਆਂ 'ਚ ਅੱਜ ਮੌਸਮ ਨੂੰ ਲੈ ਕੇ ਅਲਰਟ, ਕਈ ਇਲਾਕਿਆਂ 'ਚ ਬਾਰਿਸ਼ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ
tv9-punjabi
| Published: 07 Oct 2026 07:13 AM IST
Share

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੋਹਾਲੀ) ‘ਚ ਇੱਕ-ਦੁੱਕਾ ਥਾਵਾਂ ‘ਤੇ ਗਰਜ-ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦਾ ਪੂਰਵ-ਅਨੁਮਾਨ ਵੀ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਤੇ ਫਿਰੋਜ਼ਪੁਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

8 ਅਕਤੂਬਰ ਨੂੰ 13 ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ਤੇ ਗਰਜ-ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

9 ਅਕਤੂਬਰ ਨੂੰ 8 ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਥਾਵਾਂ ਤੇ ਗਰਜ-ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

10 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੂਰਵ-ਅਨੁਮਾਨ ਲਗਾਇਆ ਗਿਆ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

Follow Us
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...